9.8C Vancouver
ADS

Sep 29, 2021 1:00 AM -

ਬੀ.ਸੀ. 'ਚ ਕੋਵਿਡ-19 ਦੇ 652 ਮਾਮਲੇ ਤੇ 2 ਮੌਤਾਂ ਹੋਈਆਂ ਰਿਪੋਰਟ

Share On
b-c-reports-652-new-covid-19-cases-and-2-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 652 ਮਾਮਲੇ ਰਿਪੋਰਟ ਹੋਏ ਹਨ।

2 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 185,432 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,942 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,952 ਤਕ ਪਹੁੰਚ ਗਈ ਹੈ।

ਕੁੱਲ 316 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 141 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 3 ਹੋਰ ਹੈਲਥ ਕੇਅਰ ਆਊਟਬ੍ਰੇਕ ਐਲਾਨੇ

ਬੀ.ਸੀ. 'ਚ 3 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਵਿਲਿੰਗਡਨ ਕੇਅਰ ਸੈਂਟਰ, ਆਈਲੈਂਡ ਹੈਲਥ 'ਚ ਸਥਿਤ ਵਿਲੇਜ ਬਾਈ ਦ ਸਟੇਸ਼ਨ ਅਤੇ ਨੌਰਦਰਨ ਹੈਲਥ 'ਚ ਸਥਿਤ ਰਿੰਚ ਮੈਮੋਰੀਅਲ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਨੌਰਦਰਨ ਹੈਲਥ 'ਚ ਸਥਿਤ ਫੋਰਟ ਸੇਂਟ ਜੌਨ ਹਸਪਤਾਲ 'ਚ ਜਾਰੀ ਕੋਵਿਡ-19 ਆਊਟਬ੍ਰੇਕ ਦੇ ਖਤਮ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 22 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 20 ਸਿਤੰਬਰ ਤੋਂ 26 ਸਿਤੰਬਰ ਵਿਚਾਲੇ ਦੇ 5,012 ਮਾਮਲਿਆਂ 'ਚ 3,263 (65.1%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 357 (7.1%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,392 (27.8%) ਦੱਸੀ ਗਈ ਹੈ।

ਇਸੇ ਦਰਮਿਆਨ 13 ਸਿਤੰਬਰ ਤੋਂ 26 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 360 ਦਾਖਲਿਆਂ 'ਚ 269 (74.7%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 28 (7.8%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 63 (17.5%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link