Mar 15, 2022 12:44 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 689 ਮਾਮਲੇ ਰਿਪੋਰਟ ਹੋਏ ਹਨ।
14 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 352,728 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,946 ਹੋ ਚੁੱਕੀ ਹੈ।
ਕੁੱਲ 359 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 51 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਇਹ ਅੰਕੜੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 280, ਸ਼ਨੀਵਾਰ ਨੂੰ 211 ਅਤੇ ਐਤਵਾਰ ਨੂੰ 198 ਮਾਮਲੇ ਰਿਪੋਰਟ ਹੋਏ ਹਨ।
ਸੂਬੇ 'ਚ 4 ਮਾਰਚ ਤੋਂ 10 ਮਾਰਚ ਵਿਚਾਲੇ ਰਿਪੋਰਟ ਹੋਏ 2,023 ਕੋਵਿਡ-19 ਮਾਮਲਿਆਂ 'ਚ 14.7% ਅਨਵੈਕਸੀਨੇਟਿਡ, 2.6% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 82.7% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।
ਸੂਬੇ 'ਚ 25 ਫਰਵਰੀ ਤੋਂ 10 ਮਾਰਚ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 381 ਵਾਇਰਸ ਪੀੜਤਾਂ 'ਚ 24.7% ਅਨਵੈਕਸੀਨੇਟਿਡ, 4.7% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 70.6% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।




