Feb 19, 2022 2:02 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 692 ਮਾਮਲੇ ਰਿਪੋਰਟ ਹੋਏ ਹਨ।
5 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 343,631 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,786 ਹੋ ਚੁੱਕੀ ਹੈ।
ਕੁੱਲ 733 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 113 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 2 ਹੋਰ ਆਊਟਬ੍ਰੇਕ ਐਲਾਨੇ
ਬੀ.ਸੀ. ਵਿੱਚ 2 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਫਰੇਜ਼ਰ ਹੈਲਥ ਵਿੱਚ ਸਥਿਤ ਲੈਂਗਲੀ ਮੈਮੋਰੀਅਲ ਹਸਪਤਾਲ ਅਤੇ ਮੈਨੋ ਹੋਮ 'ਚ ਆਊਟਬ੍ਰੇਕ ਐਲਾਨੀ ਗਈ ਹੈ।
ਇਸ ਤੋਂ ਇਲਾਵਾ ਫਰੇਜ਼ਰ ਹੈਲਥ ਵਿੱਚ ਸਥਿਤ ਕਵੀਨਸ ਪਾਰਕ ਕੇਅਰ ਸੈਂਟਰ 'ਚ ਆਊਟਬ੍ਰੇਕ ਖਤਮ ਹੋਈ ਐਲਾਨੀ ਗਈ ਹੈ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 33 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।
ਬੀ.ਸੀ. 'ਚ ਕੋਵਿਡ-19 ਦੇ ਫੈਲਾਅ ਸੰਬੰਧੀ ਵਧੇਰੇ ਅੰਕੜਿਆਂ ਲਈ ਲਿੰਕ ਕਲਿਕ ਕਰੋ:




