Oct 21, 2021 12:42 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 696 ਮਾਮਲੇ ਰਿਪੋਰਟ ਹੋਏ ਹਨ।
6 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 199,534 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,092 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 4,888 ਤਕ ਪਹੁੰਚ ਗਈ ਹੈ।
ਕੁੱਲ 370 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 139 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਇੱਕ ਹੋਰ ਆਊਟਬ੍ਰੇਕ ਦਾ ਐਲਾਨ
ਬੀ.ਸੀ. 'ਚ ਇੱਕ ਹੋਰ ਹੈਲਥ ਕੇਅਰ ਫੈਸਿਲਟੀ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਫਰੇਜ਼ਰ ਹੈਲਥ ਵਿੱਚ ਸਥਿਤ ਸਵੀਡਿਸ਼ ਅਸਿਸਟਿਡ ਲਿਵਿੰਗ ਰੈਜ਼ੀਡੈਂਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇਸ ਤੋਂ ਪਹਿਲਾਂ ਬੀਤੇ 2 ਦਿਨ ਦੌਰਾਨ 5 ਹੈਲਥ ਕੇਅਰ ਫੈਸਿਲਿਟੀਸ 'ਚ ਆਊਟਬ੍ਰੇਕ ਐਲਾਨੀ ਗਈ ਸੀ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 24 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 12 ਅਕਤੂਬਰ ਤੋਂ 18 ਅਕਤੂਬਰ ਵਿਚਾਲੇ ਦੇ 4,145 ਮਾਮਲਿਆਂ 'ਚ 2,488 (60%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 296 (7.2%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,361 (32.8%) ਦੱਸੀ ਗਈ ਹੈ।
ਇਸੇ ਦਰਮਿਆਨ 5 ਅਕਤੂਬਰ ਤੋਂ 18 ਅਕਤੂਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 458 ਦਾਖਲਿਆਂ 'ਚ 315 (68.8%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 28 (6.1%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 115 (25.1%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




