9.79C Vancouver
ADS

Sep 17, 2021 12:12 AM -

ਬੀ.ਸੀ. 'ਚ ਕੋਵਿਡ-19 ਦੇ 706 ਮਾਮਲੇ ਤੇ 4 ਮੌਤਾਂ ਹੋਈਆਂ ਰਿਪੋਰਟ

Share On
b-c-reports-706-new-ovid-19-cases-and-4-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 706 ਮਾਮਲੇ ਰਿਪੋਰਟ ਹੋਏ ਹਨ।

4 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 177,186 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,877 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,844 ਤਕ ਪਹੁੰਚ ਗਈ ਹੈ।

ਕੁੱਲ 291 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 134 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਫੈਲਾਅ ਦੇ ਅੰਕੜੇ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 8 ਸਿਤੰਬਰ ਤੋਂ 14 ਸਿਤੰਬਰ ਵਿਚਾਲੇ ਦੇ 4,914 ਮਾਮਲਿਆਂ 'ਚ 3,347 (68.1%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 391 (8%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,176 (23.8%) ਦੱਸੀ ਗਈ ਹੈ।

ਇਸੇ ਦਰਮਿਆਨ 1 ਸਿਤੰਬਰ ਤੋਂ 14 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 390 ਦਾਖਲਿਆਂ 'ਚ 318 (81.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 19 (4.9%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 53 (13.6%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

ਬੀ.ਸੀ. 'ਚ ਵੈਕਸੀਨ ਦੀਆਂ 7.6 ਮਿਲੀਅਨ ਤੋਂ ਵਧੇਰੇ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,658,443 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 86.3% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 78.8% ਤਕ ਪਹੁੰਚ ਗਈ ਹੈ।

ਸੂਬੇ 'ਚ 3,652,033 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link