12.31C Vancouver
ADS

Mar 25, 2021 1:39 AM -

ਬੀ.ਸੀ. 'ਚ ਕੋਵਿਡ-19 ਦੇ 716 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ

Share On
b-c-reports-716-new-covid-19-cases-and-3-deaths
B.C.’s provincial health officer, Dr. Bonnie Henry during a news conference in Victoria. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 716 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 3 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 93,969 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,441 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,573 ਤਕ ਪਹੁੰਚ ਗਏ ਹਨ।

ਕੁੱਲ 303 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 85 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ ਵਾਇਰਸ ਦੇ ਨਵੇਂ ਵੇਰੀਐਂਟਸ ਦੇ 71 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 71 ਹੋਰ ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 1,581 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 1,397 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 44 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਇਸ 'ਚ 148 ਮਾਮਲੇ ਐਕਟਿਵ ਦੱਸੇ ਗਏ ਹਨ।

ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦਾ ਅੰਕੜਾ ਪਹੁੰਚਿਆ 600,000 ਦੇ ਨੇੜੇ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 582,634 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,168 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਬੁੱਧਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 786,770 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link