15.34C Vancouver
ADS

Aug 4, 2021 12:06 AM -

ਬੀ.ਸੀ. 'ਚ ਕੋਵਿਡ-19 ਦੇ 742 ਮਾਮਲੇ ਹੋਏ ਰਿਪੋਰਟ

Share On
b-c-reports-742-new-covid-19-cases
Provincial health officer Dr. Bonnie Henry looks on during a tour as Island Health medical health officer Mike Benusic, right, and Minister of Health Adrian Dix take in the tour at the Victoria Conference Centre vaccination site to promote walk-in Wednesdays, an effort by the province to encourage those needing a first or second dose of the COVID-19 vaccine during a site tour in Victoria on Tuesday, Aug. 3, 2021. THE CANADIAN PRESS/Chad Hipolito

ਅੱਜ ਬੀ.ਸੀ. 'ਚ ਕੋਵਿਡ-19 ਦੇ 742 ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਬੀ.ਸੀ. 'ਚ 7 ਦਿਨਾਂ ਦੀ ਰੋਲਿੰਗ ਐਵਰੇਜ 200 ਦੇ ਪਾਰ ਪਹੁੰਚ ਗਈ ਹੈ।

ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 150,631 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,772 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,544 ਤਕ ਪਹੁੰਚ ਗਈ ਹੈ।

ਕੁੱਲ 53 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 19 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 4 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 160, ਸ਼ਨੀਵਾਰ ਨੂੰ 196, ਐਤਵਾਰ ਨੂੰ 185 ਅਤੇ ਸੋਮਵਾਰ ਨੂੰ 201 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਵੈਕਸੀਨੇਸ਼ਨ ਦੀ ਰਫਤਾਰ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 6,902,320 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 81.4% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 67.3% ਤਕ ਪਹੁੰਚ ਗਈ ਹੈ।

ਸੂਬੇ 'ਚ 3,121,311 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link