Sep 25, 2021 1:19 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 743 ਮਾਮਲੇ ਰਿਪੋਰਟ ਹੋਏ ਹਨ।
7 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 182,541 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,922 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,979 ਤਕ ਪਹੁੰਚ ਗਈ ਹੈ।
ਕੁੱਲ 319 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 149 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,771,314 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 87.5% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 80% ਤਕ ਪਹੁੰਚ ਗਈ ਹੈ।
ਸੂਬੇ 'ਚ 3,709,554 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 16 ਸਿਤੰਬਰ ਤੋਂ 22 ਸਿਤੰਬਰ ਵਿਚਾਲੇ ਦੇ 4,543 ਮਾਮਲਿਆਂ 'ਚ 3,057 (67.3%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 351 (7.7%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,135 (25%) ਦੱਸੀ ਗਈ ਹੈ।
ਇਸੇ ਦਰਮਿਆਨ 9 ਸਿਤੰਬਰ ਤੋਂ 22 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ, ਕੁੱਲ 436 ਦਾਖਲਿਆਂ 'ਚ 322 (73.9%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ, ਜਦਕਿ 35 (8%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 79 (18.1%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




