18C Vancouver
ADS

Sep 18, 2021 12:35 AM -

ਬੀ.ਸੀ. 'ਚ ਕੋਵਿਡ-19 ਦੇ 768 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 300 ਦੇ ਨੇੜ ਪਹੁੰਚੀ

Share On
b-c-reports-768-new-covid-19-cases-and-11-deaths
All health-care workers and volunteers will soon have to be vaccinated against COVID-19 in British Columbia as the provincial government expands its immunization program. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 768 ਮਾਮਲੇ ਰਿਪੋਰਟ ਹੋਏ ਹਨ।

11 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 177,954 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,888 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 6,031 ਤਕ ਪਹੁੰਚ ਗਈ ਹੈ।

ਕੁੱਲ 298 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 135 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,675,294 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 86.5% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 78.9% ਤਕ ਪਹੁੰਚ ਗਈ ਹੈ।

ਸੂਬੇ 'ਚ 3,659,495 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਕੋਵਿਡ-19 ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 9 ਸਿਤੰਬਰ ਤੋਂ 15 ਸਿਤੰਬਰ ਵਿਚਾਲੇ ਦੇ 4,804 ਮਾਮਲਿਆਂ 'ਚ 3,288 (68.4%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 358 (7.5%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,158 (24.1%) ਦੱਸੀ ਗਈ ਹੈ।

ਇਸੇ ਦਰਮਿਆਨ 2 ਸਿਤੰਬਰ ਤੋਂ 15 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 384 ਦਾਖਲਿਆਂ 'ਚ 310 (80.7%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 21 (5.5%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 53 (13.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link