Sep 9, 2021 1:09 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 814 ਮਾਮਲੇ ਰਿਪੋਰਟ ਹੋਏ ਹਨ।
ਕਿਸੇ ਵਾਇਰਸ ਪੀੜਤ ਦੀ ਮੌਤ ਰਿਪੋਰਟ ਨਹੀਂ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 171,564 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,842 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,550 ਤਕ ਪਹੁੰਚ ਗਈ ਹੈ।
ਕੁੱਲ 261 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 129 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 7.5 ਮਿਲੀਅਨ ਤੋਂ ਵਧੇਰੇ ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,557,556 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 85.2% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 77,7% ਤਕ ਪਹੁੰਚ ਗਈ ਹੈ।
ਸੂਬੇ 'ਚ 3,601,169 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।
ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਕੋਵਿਡ-19 ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 31 ਅਗਸਤ ਤੋਂ 6 ਸਿਤੰਬਰ ਵਿਚਾਲੇ ਦੇ 4,691 ਮਾਮਲਿਆਂ 'ਚ 3,247 (69.2%)ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 403 (8.6%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,041 (22.2%) ਦੱਸੀ ਗਈ ਹੈ।
ਇਸੇ ਦਰਮਿਆਨ 24 ਅਗਸਤ ਤੋਂ 6 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 233 ਦਾਖਲਿਆਂ 'ਚ 184 (79%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 16 (6.9%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 33 (14.2%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




