18.59C Vancouver
ADS

Sep 11, 2021 12:34 AM -

ਬੀ.ਸੀ. 'ਚ ਕੋਵਿਡ-19 ਦੇ 820 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ

Share On
b-c-reports-820-new-covid-19-cases-and-9-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 820 ਮਾਮਲੇ ਰਿਪੋਰਟ ਹੋਏ ਹਨ।

9 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 173,158 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,856 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,594 ਤਕ ਪਹੁੰਚ ਗਈ ਹੈ।

ਕੁੱਲ 281 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 135 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 78% ਲੋਕਾਂ ਨੂੰ ਹਾਸਿਲ ਹੋ ਚੁੱਕੇ ਦੋਵੇਂ ਵੈਕਸੀਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,583,999 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 85.5% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 78% ਤਕ ਪਹੁੰਚ ਗਈ ਹੈ।

ਸੂਬੇ 'ਚ 3,614,503 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਫੈਲਾਅ ਦਾ ਅੰਕੜਾ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 2 ਸਿਤੰਬਰ ਤੋਂ 8 ਸਿਤੰਬਰ ਵਿਚਾਲੇ ਦੇ 4,661 ਮਾਮਲਿਆਂ 'ਚ 3,252 (69.8%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 402 (8.6%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,007 (21.6%) ਦੱਸੀ ਗਈ ਹੈ।

ਇਸੇ ਦਰਮਿਆਨ 26 ਅਗਸਤ ਤੋਂ 8 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 358 ਦਾਖਲਿਆਂ 'ਚ 292 (81.6%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 18 (5%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 48 (13.4%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link