19.35C Vancouver
ADS

Sep 24, 2021 12:24 AM -

ਬੀ.ਸੀ. 'ਚ ਕੋਵਿਡ-19 ਦੇ 832 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ

Share On
b-c-reports-832-new-covid-19-cases-and-5-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 832 ਮਾਮਲੇ ਰਿਪੋਰਟ ਹੋਏ ਹਨ।

5 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 181,769 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,915 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,697 ਤਕ ਪਹੁੰਚ ਗਈ ਹੈ।

ਕੁੱਲ 330 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 148 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 7.7 ਮਿਲੀਅਨ ਤੋਂ ਵਧੇਰੇ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,756,634 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 87.3% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 79.9% ਤਕ ਪਹੁੰਚ ਗਈ ਹੈ।

ਸੂਬੇ 'ਚ 3,701,696 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 15 ਸਿਤੰਬਰ ਤੋਂ 21 ਸਿਤੰਬਰ ਵਿਚਾਲੇ ਦੇ 4,417 ਮਾਮਲਿਆਂ 'ਚ 2,996 (67.8%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 342 (7.7%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,079 (24.4%) ਦੱਸੀ ਗਈ ਹੈ।

ਇਸੇ ਦਰਮਿਆਨ 8 ਸਿਤੰਬਰ ਤੋਂ 21 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 437 ਦਾਖਲਿਆਂ 'ਚ 327 (74.8%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 34 (7.8%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 76 (17.4%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link