23.61C Vancouver
ADS

Sep 23, 2020 12:37 AM -

ਬੀ.ਸੀ. 'ਚ ਕੋਵਿਡ-19 ਦੇ 96 ਹੋਰ ਮਾਮਲੇ ਹੋਏ ਰਿਪੋਰਟ

Share On
b-c-reports-96-new-covid-19-cases
(File) -  British Columbia's Provincial health officer Dr. Bonnie Henry giving her views during a press conference. - (B.C. Government)

ਅੱਜ ਬੀ.ਸੀ. 'ਚ ਕੋਰੋਨਾ ਵਾਇਰਸ ਦੇ 96 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਵਿੱਚ 89 ਨਵੇਂ ਮਾਮਲੇ, ਅਤੇ 7 ਐਪੀ-ਲਿੰਕਡ ਮਾਮਲੇ ਸ਼ਾਮਿਲ ਹਨ।

ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 8,304 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਡਿਪਟੀ ਸਿਹਤ ਮੰਤਰੀ ਸਟੀਵਨ ਬ੍ਰਾਉਨ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 227 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,465 ਤੱਕ ਪਹੁੰਚ ਗਏ ਹਨ।

ਬੀ.ਸੀ. ਦੇ 61 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 22 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ ਵਾਇਰਸ ਤੋਂ ਪ੍ਰਭਾਵਿਤ ਹੋਏ 6,600 ਤੋਂ ਵਧੇਰੇ ਪੀੜਤ ਰਿਕਵਰ ਕਰ ਚੁੱਕੇ ਹਨ।

ਜਾਣਕਾਰੀ ਦਿੱਤੀ ਗਈ ਕਿ ਬੀ.ਸੀ. ਦੇ 3,300 ਦੇ ਕਰੀਬ ਅਜਿਹੇ ਲੋਕ ਹਨ, ਜੋ ਪਬਲਿਕ ਹੈਲਥ ਮਾਨੀਟਰਿੰਗ ਦੀ ਨਿਗਰਾਨੀ ਹੇਠ ਹਨ।

ਇਹ ਜਾਣਕਾਰੀਆਂ ਉਸ ਵੇਲੇ ਸਾਂਝੀਆਂ ਕੀਤੀਆਂ ਗਈਆਂ ਹਨ, ਜਦ ਅੱਜ ਸਵੇਰੇ ਹੀ ਡਾ. ਹੈਨਰੀ ਨੇ ਕਿਹਾ ਸੀ ਕਿ ਬੀ.ਸੀ. ਇਸ ਪੈਂਡੇਮਿਕ ਦੀ ਦੂਜੀ ਵੇਵ ਵਿਚਾਲੇ ਹੋ ਸਕਦਾ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਬੀ.ਸੀ. 'ਚ ਵਾਇਰਸ ਨੂੰ ਪਤਝੜ ਦੀ ਰੁੱਤ ਦੌਰਾਨ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link