Nov 30, 2021 2:08 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 970 ਮਾਮਲੇ ਰਿਪੋਰਟ ਹੋਏ ਹਨ। 11 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 218,068 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,333 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,882 ਤਕ ਪਹੁੰਚ ਗਈ ਹੈ।
ਕੁੱਲ 303 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 115 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਇਹ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 389, ਸ਼ਨੀਵਾਰ ਨੂੰ 309 ਅਤੇ ਐਤਵਾਰ ਨੂੰ 272 ਮਾਮਲੇ ਰਿਪੋਰਟ ਹੋਏ ਹਨ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 19 ਨਵੰਬਰ ਤੋਂ 25 ਨਵੰਬਰ ਵਿਚਾਲੇ ਦੇ 2,464 ਮਾਮਲਿਆਂ 'ਚ 1,367 (55.5%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 87 (3.5%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,010 (41%) ਦੱਸੀ ਗਈ ਹੈ।
ਇਸੇ ਦਰਮਿਆਨ 12 ਨਵੰਬਰ ਤੋਂ 25 ਨਵੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 284 ਦਾਖਲਿਆਂ 'ਚ 175 (61.6%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 16 (5.6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 93 (32.7%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




