Sep 26, 2020 1:23 AM -

ਅੱਜ ਬੀ.ਸੀ. 'ਚ ਕੋਰੋਨਾ ਵਾਇਰਸ ਦੇ 98 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 8,641 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਡਿਪਟੀ ਸਿਹਤ ਮੰਤਰੀ ਸਟੀਵਨ ਬ੍ਰਾਉਨ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 230 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,349 ਤੱਕ ਪਹੁੰਚ ਗਏ ਹਨ।
ਬੀ.ਸੀ. ਦੇ 62 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 19 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ ਕੀਤੇ ਗਏ 8,538 ਟੈਸ ਸੈਂਪਲਾਂ 'ਚ 97 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ।
ਅੱਜ ਦੇ ਮਾਮਲਿਆਂ 'ਚ ਇੱਕ ਐਪੀ-ਲਿੰਕਡ ਮਾਮਲਾ ਸ਼ਾਮਿਲ ਹੈ।




