13.22C Vancouver
ADS

Mar 26, 2021 1:50 AM -

ਬੀ.ਸੀ. 'ਚ ਕੋਵਿਡ-19 ਮਾਮਲਿਆਂ 'ਚ ਦਿਸੰਬਰ ਤੋਂ ਬਾਅਦ ਦਾ ਸਭ ਤੋਂ ਵੱਡਾ ਵਾਧਾ ਹੋਇਆ ਰਿਪੋਰਟ

Share On
b-c-reports-highest-increase-in-covid-19-cases-since-early-december
B.C.’s provincial health officer, Dr. Bonnie Henry during a news conference in Victoria. (B.C. Government)

ਬੀ.ਸੀ. ਦੇ ਲੌਂਗ ਟਰਮ ਕੇਅਰ ਹੋਮਸ ਅਤੇ ਅਸਿਸਟਿਡ ਲਿਵਿੰਗ ਫੈਸਲਟੀਆਂ ਵਿੱਚ ਇੱਕ ਅਪ੍ਰੈਲ ਤੋਂ ਵਧੇਰੇ ਮੁਲਾਕਾਤਾਂ ਦੇ ਨਾਲ-ਨਾਲ ਹੁਣ ਜੱਫੀ ਪਾਉਣ ਅਤੇ ਛੂਹਣ ਦੀ ਇਜਾਜਤ ਦੇ ਦਿੱਤੀ ਗਈ ਹੈ।

ਹੁਣ ਇਹਨਾਂ ਰੈਜ਼ੀਡੈਂਟਸ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਸਕਣਗੀਆਂ।

ਵਿਜ਼ਿਟ ਕਰਨ ਵਾਲਿਆਂ ਨੂੰ ਘਟੋ-ਘੱਟ ਇੱਕ ਘੰਟਾ ਬਿਤਾਉਣ ਦੀ ਇਜਾਜਤ ਹੋਵੇਗੀ।

ਇਹਨਾਂ ਤਬਦੀਲੀਆਂ ਦਾ ਐਲਾਨ ਅੱਜ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਕੀਤਾ ਹੈ।

ਅੱਜ ਬੀ.ਸੀ. 'ਚ 800 ਮਾਮਲੇ ਹੋਏ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 800 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਦਿਸੰਬਰ ਤੋਂ ਬਾਅਦ ਸੂਬੇ 'ਚ ਰਿਪੋਰਟ ਹੋਇਆ ਇੱਕੋ ਦਿਨ ਦਾ ਸਭ ਤੋਂ ਵੱਡਾ ਵਾਧਾ ਹੈ।

ਦੁੱਖ ਦੀ ਗੱਲ ਸੀ ਕਿ 5 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 94,769 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,446 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,856 ਤਕ ਪਹੁੰਚ ਗਏ ਹਨ।

ਕੁੱਲ 306 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 79 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ ਵਾਇਰਸ ਦੇ ਨਵੇਂ ਵੇਰੀਐਂਟਸ ਦੇ 191 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 191 ਹੋਰ ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 1,772 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 1,549 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 47 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਇਸ 'ਚ 215 ਮਾਮਲੇ ਐਕਟਿਵ ਦੱਸੇ ਗਏ ਹਨ।

ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦਾ ਅੰਕੜਾ ਪਹੁੰਚਿਆ 600,000 ਦੇ ਪਾਰ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 6,10,671 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,212 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਵੀਰਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 7,92,620 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
alberta-forms-panel-to-boost-infrastructure-funding-without-raising-taxes
Punjabi

ਐਲਬਰਟਾ ਸਰਕਾਰ ਨੇ ਬਿਨਾਂ ਟੈਕਸ ਵਧਾਏ ਬੁਨਿਆਦੀ ਢਾਂਚੇ ਲਈ ਫੰਡਿੰਗ ਵਧਾਉਣ ਲਈ ਬਣਾਇਆ ਪੈਨਲ

ਐਲਬਰਟਾ ਦੇ ਮਿਊਂਸੀਪਲ ਮਾਮਲਿਆਂ ਦੇ ਮੰਤਰੀ ਡਾਨ ਵਿਲੀਅਮਜ਼ ਨੇ ਸੂਬੇ ਵਿੱਚ ਟੈਕਸਾਂ ਦਾ ਬੋਝ ਵਧਾਏ ਬਿਨਾਂ ਇਨਫਰਾਸਟਕਚਰ ਪ੍ਰਾਜੈਕਟ ਲਈ ਫੰਡਿੰਗ ਵਧਾਉਣ ਦੇ ਨਵੇਂ ਤਰੀਕੇ ਲੱਭਣ ਲਈ ਇੱਕ ਵਿਸ਼ੇਸ਼ ਪੈਨਲ ਦਾ ਗਠਨ ਕੀਤਾ ਹੈ। ਇਸ ਦਾ ਰਸਮੀ ਐਲਾਨ ਡਾਨ ਵਿਲੀਅਮਜ਼ ਵੱਲੋਂ ਜੈਸਪਰ ਵਿਖੇ ਚੱਲ ਰਹੀ ਸੂਬਾਈ ਅਤੇ ਖੇਤਰੀ ਮਿਊਂਸੀਪਲ ਮੰਤਰੀਆਂ ਦੀ ਸਾਲਾਨਾ ਮੀਟਿੰਗ ਦੌਰਾਨ ਕੀਤਾ ਗਿਆ। ਇਸ ਪੈਨਲ ਵਿੱਚ ਸੂਬੇ ਭਰ ਦੇ ਵੱਖ-ਵੱਖ ਭਾਈਚਾਰਿਆਂ ਅਤੇ ਉਦਯੋਗ ਦੇ ਪ੍ਰਤੀਨਿਧਾਂ ਨੂੰ ਸ਼ਾਮਲ ਕੀਤਾ ਗਿਆ ਹੈ।
canada-to-send-warships-to-indo-pacific-twice-increase-military-cooperation-with-japan-and-philippines
Punjabi

ਇੰਡੋ-ਪੈਸੀਫਿਕ ਵਿਚ ਦੋ ਵਾਰ ਜੰਗੀ ਬੇੜੇ ਭੇਜੇਗਾ ਕੈਨੇਡਾ, ਜਾਪਾਨ ਤੇ ਫਿਲੀਪੀਨਜ਼ ਨਾਲ ਵਧਾਏਗਾ ਸੈਨਿਕ ਸਹਿਯੋਗ

ਕੈਨੇਡਾ ਵੱਲੋਂ ਇਸ ਸਾਲ ਇੰਡੋ-ਪੈਸੀਫਿਕ ਖੇਤਰ ਵਿਚ ਦੋ ਵਾਰ ਆਪਣੇ ਜੰਗੀ ਬੇੜੇ ਭੇਜਣ ਦੀ ਯੋਜਨਾ ਬਣਾਈ ਗਈ ਹੈ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਬੁੱਧਵਾਰ ਨੂੰ ਟੋਕੀਓ ਵਿਚ ਦਿੱਤੇ ਇੱਕ ਇੰਟਰਵਿਊ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ। ਔਟਵਾ ਵਲੋਂ ਚੁੱਕਿਆ ਜਾ ਰਿਹਾ ਇਹ ਕਦਮ ਇੰਡੋ-ਪੈਸੀਫਿਕ ਦੇ ਖੇਤਰੀ ਸਹਿਯੋਗੀਆਂ ਨਾਲ ਫੌਜੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਹੈ, ਭਾਵੇਂ ਕਿ ਦੂਜੇ ਪਾਸੇ ਕੈਨੇਡਾ ਵੱਲੋਂ ਚੀਨ ਨਾਲ ਵਪਾਰਕ ਸਬੰਧ ਬਣਾਏ ਰੱਖਣ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ।
alleged-driver-in-canadas-biggest-gold-heist-sentenced-to-13-years-in-u-s-gun-smuggling-case
Punjabi

ਕੈਨੇਡਾ ਦੀ ਸਭ ਤੋਂ ਵੱਡੀ ਸੋਨਾ ਚੋਰੀ ਨਾਲ ਜੁੜੇ ਮੁਲਜ਼ਮ ਨੂੰ ਅਮਰੀਕਾ 'ਚ 13 ਸਾਲ ਦੀ ਸਜ਼ਾ

ਕੈਨੇਡੀਅਨ ਇਤਿਹਾਸ ਵਿਚ ਹੋਈ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿਚ ਕਥਿਤ ਡਰਾਈਵਰ ਦੀ ਭੂਮਿਕਾ ਨਿਭਾਉਣ ਵਾਲੇ ਡੁਰਾਂਟੇ ਕਿੰਗ-ਮੈਕਲੀਨ ਨੂੰ ਅਮਰੀਕਾ ਦੀ ਇੱਕ ਅਦਾਲਤ ਨੇ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿਚ 13 ਸਾਲ ਦੀ ਸਜ਼ਾ ਸੁਣਾਈ ਹੈ। 27 ਸਾਲਾ ਡੁਰਾਂਟੇ 'ਤੇ ਕੈਨੇਡਾ ਵਿਚ ਦੋਸ਼ ਹੈ ਕਿ ਉਹ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਵਿਖੇ ਅਪ੍ਰੈਲ 2023 ਵਿਚ ਹੋਈ ਇਸ ਮਹਾਂ-ਡਕੈਤੀ ਦੌਰਾਨ ਸੋਨਾ ਲੈ ਕੇ ਫ਼ਰਾਰ ਹੋਣ ਵਾਲੇ ਟਰੱਕ ਨੂੰ ਚਲਾ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link