17.98C Vancouver
ADS

May 7, 2020 9:21 PM -

ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਦੇ ਮਾਰਚ ਮਹੀਨੇ ਦੇ ਨਿਰਾਸ਼ਾਜਨਕ ਅੰਕੜੇ

Share On
b-c-reports-highest-overdose-related-death-toll-this-year-in-march
B.C. Ambulance paramedic Jeff Booton cleans his ambulance at station 233 in Lions Bay, B.C. Wednesday, April 22, 2020. Booton was among the people who cared for a COVID-19 patient. The doctors and nurses who care for the critically ill already understand death is a reality. But COVID-19 has added an emotional burden to their work. THE CANADIAN PRESS/Jonathan Hayward

ਬ੍ਰਿਟਿਸ਼ ਕੋਲੰਬੀਆ 'ਚ ਇੱਕ ਪਾਸੇ ਕੋਵਿਡ-19 ਦੇ ਅੰਕੜਿਆਂ 'ਚ ਬੇਹਤਰੀ ਆਉਂਦੀ ਜਾਪ ਰਹੀ ਹੈ, ਪਰ ਦੂਜੇ ਪਾਸੇ ਸੂਬੇ 'ਚ ਓਵਰਡੋਜ਼ ਸੰਕਟ ਸੰਬੰਧੀ ਕੁਝ ਨਿਰਾਸ਼ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ।

ਬੀ.ਸੀ. 'ਚ ਓਵਰਡੋਜ਼ ਸੰਬੰਧੀ ਹੋ ਰਹੀਆਂ ਮੌਤਾਂ ਫਰਵਰੀ ਦੀ ਤੁਲਣਾ 'ਚ ਮਾਰਚ ਦੇ ਮਹੀਨੇ 'ਚ ਵਧੇਰੀਆਂ ਰਹੀਆਂ।

ਇਹ ਪਹਿਲਾ ਮੌਕਾ ਸਾਬਿਤ ਹੋਇਆ ਜਦ ਇਸ ਸਾਲ ਇੱਕੋ ਮਹੀਨੇ 'ਚ ਮੌਤਾਂ ਦੀ ਗਿਣਤੀ 100 ਦੇ ਪਾਰ ਹੋ ਗਈ ਹੈ।

ਬੀ.ਸੀ. ਕੋਰੋਨਰਸ ਸਰਵਿਸ ਦਾ ਕਹਿਣਾ ਹੈ ਕਿ, ਮਾਰਚ ਵਿੱਚ ਓਵਰਡੋਜ਼ ਸੰਬੰਧੀ 113 ਮੌਤਾਂ ਰਿਪੋਰਟ ਹੋਈਆਂ ਹਨ।

ਬੀਤੇ ਸਾਲ ਦੇ ਮਾਰਚ ਮਹੀਨੇ ਦੇ ਅੰਕੜਿਆਂ ਦੀ ਤੁਲਨਾ 'ਚ ਇਹ 3% ਦਾ ਘਾਟਾ ਦਰਸ਼ਾਉਂਦਾ ਹੈ, ਪਰ ਇਸੇ ਸਾਲ ਦੇ ਫਰਵਰੀ ਮਹੀਨੇ ਦੇ ਅੰਕੜਿਆਂ ਦੀ ਤੁਲਨਾ 'ਚ ਇਹ 61% ਦਾ ਵਾਧਾ ਦੱਸਿਆ ਗਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਆਖਰੀ ਵਾਰ ਇੱਕੋ ਮਹੀਨੇ 'ਚ ਓਵਰਡੋਜ਼ ਕਾਰਨ ਹੋਈਆਂ 100 ਤੋਂ ਵਧੇਰੇ ਮੌਤਾਂ ਦਾ ਮਾਮਲਾ ਬੀਤੇ ਸਾਲ ਦੇ ਮਾਰਚ ਮਹੀਨੇ 'ਚ ਸਾਹਮਣੇ ਆਇਆ ਸੀ।

ਇਨ੍ਹਾਂ ਜਾਨ ਗਵਾਉਣ ਵਾਲਿਆਂ 'ਚ 76% ਮਰਦ ਸਨ ਅਤੇ ਨਾਰਥਰਨ ਹੈਲਥ ਅਥਾਰਿਟੀ 'ਚ ਸਭ ਤੋਂ ਵੱਧ ਮੌਤਾਂ ਦੇ ਮਾਮਲੇ ਉਜਾਗਰ ਹੋਏ।

ਯਾਦ ਰਹੇ ਸਾਲ 2016 'ਚ ਬੀ.ਸੀ. ਸਰਕਾਰ ਨੇ ਵਧਦੇ ਮੌਤਾਂ ਦੇ ਮਾਮਲਿਆਂ ਦਰਮਿਆਨ, ਪਬਲਿਕ ਹੈਲਥ ਐਮਰਜੈਂਸੀ ਐਲਾਨ ਦਿੱਤੀ ਸੀ।

ਉਦੋਂ ਤੋਂ ਹੁਣ ਤੱਕ ਇਸ ਓਵਰਡੋਜ਼ ਸੰਬੰਧੀ 5,000 ਮੌਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link