16.93C Vancouver
ADS

Jun 15, 2021 1:16 AM -

ਬੀ.ਸੀ. 'ਚ ਕਰੀਬ 9 ਮਹੀਨਿਆਂ 'ਚ ਇੱਕੋ ਦਿਨ ਦਾ ਕੋਵਿਡ-19 ਮਾਮਲਿਆਂ ਦਾ ਸਭ ਤੋਂ ਛੋਟਾ ਵਾਧਾ ਹੋਇਆ ਰਿਪੋਰਟ; ਵੈਕਸੀਨੇਸ਼ਨ ਦੀ ਗਿਣਤੀ 4 ਮਿਲੀਅਨ ਦੇ ਪਾਰ

Share On
b-c-reports-lowest-daily-rate-since-last-august-277-covid-19-cases-reported-over-the-weekend
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 277 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ 4 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 146,453 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,734 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,537 ਤਕ ਪਹੁੰਚ ਗਈ ਹੈ।

ਕੁੱਲ 136 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 42 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਅੱਜ ਦੇ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 96, ਸ਼ਨੀਵਾਰ ਨੂੰ 113 ਅਤੇ ਐਤਵਾਰ ਨੂੰ 68 ਮਾਮਲੇ ਰਿਪੋਰਟ ਹੋਏ।

ਕੱਲ ਤੇ ਅੱਜ ਵਿਚਾਲੇ ਰਿਪੋਰਟ ਹੋਏ 68 ਮਾਮਲੇ ਸਿਤੰਬਰ ਤੋਂ ਸੂਬੇ 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦਾ ਇੱਕੋ ਦਿਨ ਦਾ ਸਭ ਤੋਂ ਘੱਟ ਵਾਧਾ ਦਰਸ਼ਾਉਂਦੇ ਹਨ।

ਬੀ.ਸੀ. 'ਚ ਕੋਵਿਡ-19 ਵੈਕਸੀਨ ਪ੍ਰਦਾਨ ਕਰਨ ਦੀ ਗਿਣਤੀ 4 ਮਿਲੀਅਨ ਦੇ ਪਾਰ

ਸੂਬੇ 'ਚ ਵੈਕਸੀਨ ਖੁਰਾਕਾਂ ਪ੍ਰਦਾਨ ਕਰਨ ਦੀ ਗਿਣਤੀ 4 ਮਿਲੀਅਨ ਦੇ ਪਾਰ ਪਹੁੰਚ ਗਈ ਹੈ।

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 4,048,346 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 613,453 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link