Jun 29, 2021 1:00 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 145 ਮਾਮਲੇ ਰਿਪੋਰਟ ਹੋਏ ਹਨ।
ਦੁੱਖ ਦੀ ਗੱਲ ਸੀ ਕਿ 5 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 147,549 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,754 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 930 ਤਕ ਪਹੁੰਚ ਗਈ ਹੈ।
ਇਹ ਸੂਬੇ 'ਚ ਬੀਤੇ ਸਾਲ ਅਗਸਤ ਤੋਂ ਬਾਅਦ ਪਹਿਲਾ ਮੌਕਾ ਹੈ ਜਦ ਸੂਬੇ 'ਚ ਐਕਟਿਵ ਮਾਮਲੇ 1,000 ਤੋਂ ਹੇਠਾਂ ਪਹੁੰਚੇ ਹਨ।
ਕੁੱਲ 107 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 37 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਅੱਜ ਦੇ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 57, ਸ਼ਨੀਵਾਰ ਨੂੰ 50 ਅਤੇ ਐਤਵਾਰ ਨੂੰ 38 ਮਾਮਲੇ ਰਿਪੋਰਟ ਹੋਏ।
ਕੱਲ ਤੇ ਅੱਜ ਵਿਚਾਲੇ ਰਿਪੋਰਟ ਹੋਏ 38 ਮਾਮਲੇ ਬੀਤੇ ਸਾਲ ਅਗਸਤ ਤੋਂ ਸੂਬੇ 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦਾ ਇੱਕੋ ਦਿਨ ਦਾ ਸਭ ਤੋਂ ਘੱਟ ਵਾਧਾ ਦਰਸ਼ਾਉਂਦੇ ਹਨ।
ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦੀ ਪ੍ਰੀਕਿਰਿਆ ਤੇਜ਼ੀ ਨਾਲ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 4,886,709 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 78.1% ਐਡਲਟ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 1,320,194 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




