12.76C Vancouver
ADS

May 15, 2021 1:17 AM -

ਬੀ.ਸੀ. 'ਚ ਬੀਤੇ ਦੋ ਮਹੀਨਿਆਂ 'ਚ ਅੱਜ ਕੋਵਿਡ-19 ਦੇ ਸਭ ਤੋਂ ਘੱਟ ਮਾਮਲੇ ਹੋਏ ਰਿਪੋਰਟ

Share On
b-c-reports-lowest-increase-of-covid-19-cases-since-mid-march
Provincial health officer Dr. Bonnie Henry during a news conference in Victoria. (B.C. Government)

ਬੀ.ਸੀ. 'ਚ ਕੋਵਿਡ-19 ਦੇ 17 ਮਾਰਚ ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ।

ਅੱਜ ਸੂਬੇ 'ਚ 494 ਮਾਮਲੇ ਰਿਪੋਰਟ ਹੋਏ ਹਨ।

ਇਸ ਤੋਂ ਪਹਿਲਾਂ ਸੂਬੇ 'ਚ 14 ਮਾਰਚ ਨੂੰ 460 ਮਾਮਲੇ ਰਿਪੋਰਟ ਹੋਏ ਸਨ ਜੋ ਬੀਤੇ ਕਰੀਬ 2 ਮਹੀਨੇ 'ਚ ਸਭ ਤੋਂ ਛੋਟਾ ਅੰਕੜਾ ਸੀ।

ਦੁੱਖ ਦੀ ਗੱਲ ਸੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 138,304 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,634 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,548 ਤਕ ਪਹੁੰਚ ਗਏ ਹਨ।

ਕੁੱਲ 387 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 141 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 23,93,265 ਕੋਵਿਡ-19 ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਕੋਵਿਡ-19 ਸੰਬੰਧੀ 23,93,265 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 1,24,880 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link