Jul 24, 2021 12:53 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 112 ਮਾਮਲੇ ਰਿਪੋਰਟ ਹੋਏ ਹਨ।
18 ਜੂਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇੱਕੋ ਦਿਨ 'ਚ 100 ਤੋਂ ਵਧੇਰੇ ਮਾਮਲੇ ਰਿਪੋਰਟ ਹੋਏ ਹਨ।
4 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 148,142 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,767 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 603 ਤਕ ਪਹੁੰਚ ਗਈ ਹੈ।
ਕੁੱਲ 46 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 17 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਵੈਕਸੀਨੇਸ਼ਨ ਪ੍ਰੀਕਿਰਿਆ ਦੀ ਰਫ਼ਤਾਰ ਤੇਜ਼
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 6,422,503 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 80.3% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 58.1% ਤਕ ਪਹੁੰਚ ਗਈ ਹੈ।
ਸੂਬੇ 'ਚ 2,692,024 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




