13.3C Vancouver
ADS

Jul 1, 2021 1:21 AM -

ਬੀ.ਸੀ. 'ਚ ਕੋਵਿਡ-19 ਦੇ 44 ਮਾਮਲੇ ਹੋਏ ਰਿਪੋਰਟ, ਵੈਕਸੀਨੇਸ਼ਨ ਦਾ ਅੰਕੜਾ 5 ਮਿਲੀਅਨ ਦੇ ਪਾਰ

Share On
b-c-residents-should-still-wear-masks-in-indoor-public-places-dr-bonnie-henry
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 44 ਮਾਮਲੇ ਰਿਪੋਰਟ ਹੋਏ ਹਨ।

ਕਿਸੇ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ ਜੋ ਕਿ ਰਾਹਤ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 147,621 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,754 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 816 ਤਕ ਪਹੁੰਚ ਗਈ ਹੈ।

ਕੁੱਲ 108 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 34 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਦੀ ਗਿਣਤੀ 5 ਮਿਲੀਅਨ ਦੇ ਪਾਰ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 5,002,916 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਇਸ ਦੇ ਨਾਲ ਹੀ ਬੀ.ਸੀ. 'ਚ ਵੈਕਸੀਨ ਦੀਆਂ ਖੁਰਾਕਾਂ ਪ੍ਰਦਾਨ ਕਰਨ ਦਾ ਅੰਕੜਾ 5 ਮਿਲੀਅਨ ਦੇ ਪਾਰ ਪਹੁੰਚ ਗਿਆ ਹੈ।

ਸੂਬੇ ਦੇ 78.4% ਐਡਲਟ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 1,421,506 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਮਾਸਕ ਪਹਿਨਣ ਦੀ ਅਪੀਲ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਤੋਂ ਮਾਸਕ ਪਹਿਨਣ ਦੀ ਲੋੜ ਚਾਹੇ ਕਨੂੰਨੀ ਤੌਰ 'ਤੇ ਖਤਮ ਹੋ ਗਈ ਹੈ ਪਰ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਖੁਦ ਖਿਆਲ ਕਰਦੇ ਹੋਏ ਮਾਸਕ ਪਹਿਨ ਕੇ ਰੱਖੇ ਜਾਣ।

ਡਾ. ਹੈਨਰੀ ਨੇ ਕਿਹਾ ਹੈ ਕਿ ਸੂਬੇ 'ਚ ਕੈਨੇਡਾ ਡੇ ਤੋਂ ਮਾਸਕ ਪਹਿਨਣ ਦੀ ਪ੍ਰੀਕਿਰਿਆ ਕਨੂੰਨੀ ਤੌਰ 'ਤੇ ਲਾਗੂ ਨਹੀਂ ਹੋਵੇਗੀ ਪਰ ਕੁਝ ਪਬਲਿਕ ਥਾਵਾਂ ਅਤੇ ਟ੍ਰਾਂਜ਼ਿਟ ਯਾਤਰਾ ਦੌਰਾਨ ਮਾਸਕ ਪਹਿਨਣਾ ਬਿਹਤਰ ਹੋਵੇਗਾ।

ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਤੋਂ ਪਹਿਲਾਂ ਅਜਿਹਾ ਕਰਦੇ ਰਹਿਣਾ ਜਰੂਰੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link