21.21C Vancouver
ADS

Dec 31, 2020 1:32 AM -

ਬੀ.ਸੀ. 'ਚ ਨਵੇਂ ਸਾਲ ਦੀ ਸ਼ਾਮ ਸ਼ਰਾਬ ਦੇ ਸੇਵਨ 'ਤੇ ਖਾਸ ਪਬੰਦੀਆਂ; ਅੱਜ ਕੋਵਿਡ-19 ਸੰਬੰਧੀ 485 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ

Share On
b-c-restricting-alcohol-sales-service-on-new-years-eve-485-new-covid-19-cases-and-11-deaths-reported-in-b-c
File - Dr. Bonnie Henry can be seen replying to questions during a news conference. (B.C. Government)

ਸਿਹਤ ਅਧਿਕਾਰੀਆਂ ਨੇ ਬੀ.ਸੀ. 'ਚ ਨਵੇਂ ਸਾਲ ਦੇ ਮੌਕੇ ਸ਼ਰਾਬ ਦੇ ਸੇਵਨ ਸੰਬੰਧੀ ਵੀ ਨਿਰਦੇਸ਼ ਜਾਰੀ ਕੀਤੇ ਹਨ।

ਕੋਵਿਡ-19 ਦੇ ਫੈਲਾਅ ਨੂੰ ਕਾਬੂ 'ਚ ਰੱਖਣ ਲਈ ਅਜਿਹਾ ਕੀਤਾ ਜਾ ਰਿਹਾ ਹੈ।

ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਨਵੇਂ ਸਾਲ ਦੀ ਸ਼ਾਮ ਵੀਰਵਾਰ ਨੂੰ ਸ਼ਰਾਬ ਦੇ ਸੇਵਨ ਲਈ ਆਖਰੀ ਕਾਲ ਸ਼ਾਮ 8 ਵਜੇ ਹੋਵੇਗੀ।

ਇਸ ਤੋਂ ਬਾਅਦ ਸ਼ਰਾਬ ਵਰਤਾਉਣ 'ਤੇ ਪਬੰਦੀ ਹੋਵੇਗੀ ਜੋ ਅਗਲੇ ਦਿਨ ਸਵੇਰੇ 9 ਵਜੇ ਤੱਕ ਜਾਰੀ ਰਹੇਗੀ।

ਇਸ ਨਿਰਦੇਸ਼ ਦੇ ਨਾਲ ਰੈਸਟੂਰੈਂਟ, ਪੱਬ ਅਤੇ ਸਟੋਰਸ ਵਿੱਚ ਸ਼ਰਾਬ ਦੀ ਵਿਕਰੀ 'ਤੇ ਵੀ ਪਬੰਦੀ ਹੋਵੇਗੀ।

ਬੀ.ਸੀ. 'ਚ ਕੋਵਿਡ-19 ਦੇ 485 ਹੋਰ ਮਾਮਲੇ ਹੋਏ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 485 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 11 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 51,300 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 893 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 7,551 ਤੱਕ ਪਹੁੰਚ ਗਏ ਹਨ।

ਕੁੱਲ 379 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 77 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

14,027 ਹੈਲਥ ਕੇਅਰ ਵਰਕਰਾਂ ਨੂੰ ਕੀਤਾ ਜਾ ਚੁੱਕਾ ਵੈਕਸੀਨੇਟ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀ.ਸੀ. 'ਚ ਵੈਕਸੀਨੇਸ਼ਨ ਸ਼ੁਰੂ ਹੋਣ ਤੋਂ ਬਾਅਦ, ਹੁਣ ਤੱਕ 14,027 ਹੈਲਥ ਕੇਅਰ ਵਰਕਰਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਯਾਦ ਰਹੇ ਕੱਲ ਡਾ. ਬੌਨੀ ਹੈਨਰੀ ਨੇ ਦੱਸਿਆ ਸੀ ਕਿ ਬੀਤੇ ਕਰੀਬ ਡੇਢ ਹਫ਼ਤੇ 'ਚ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ 2 ਨੂੰ ਰੀਐਕਸ਼ਨ ਹੋਏ ਸਨ ਅਤੇ ਉਨ੍ਹਾਂ ਨੂੰ ਉਪਚਾਰ ਪ੍ਰਦਾਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇੰਨੇ ਲੋਕਾਂ 'ਚ ਕਿਸੇ ਨੂੰ ਰੀਐਕਸ਼ਨ ਹੋ ਜਾਣਾ ਹੈਰਾਨੀ ਦੀ ਗੱਲ ਨਹੀਂ ਹੈ।

ਯਾਦ ਰਹੇ ਬੀਤੇ ਹਫ਼ਤੇ ਮੰਗਲਵਾਰ ਨੂੰ ਡਾ. ਬੌਨੀ ਹੈਨਰੀ ਨੇ ਫਾਈਜ਼ਰ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਹਾਸਿਲ ਕੀਤੀ ਸੀ।

ਇਸ ਤੋਂ ਪਹਿਲਾਂ ਬੀ.ਸੀ. 'ਚ ਪਹਿਲੀ ਵੈਕਸੀਨ 64 ਸਾਲਾ ਨਿਸ਼ਾ ਯੂਨਸ ਨਾਮ ਦੀ ਵੈਨਕੂਵਰ ਜਨਰਲ ਹਸਪਤਾਲ 'ਚ ਰੈਜ਼ੀਡੈਂਸ਼ੀਅਲ ਕੇਅਰ ਏਡ ਵਰਕਰ ਨੂੰ ਪ੍ਰਦਾਨ ਕੀਤੀ ਗਈ ਸੀ।

ਲੋਅਰ ਮੇਨਲੈਂਡ ਦੇ ਦੋ ਹਸਪਤਾਲਾਂ 'ਚ ਕੋਵਿਡ-19 ਆਊਟਬ੍ਰੇਕ

ਲੋਅਰ ਮੇਨਲੈਂਡ ਦੇ 2 ਹਸਪਤਾਲਾਂ 'ਚ ਫਰੇਜ਼ਰ ਹੈਲਥ ਅਥਾਰਿਟੀ ਨੇ ਆਊਟਬ੍ਰੇਕ ਵੀ ਐਲਾਨ ਦਿੱਤੀ ਹੈ।

ਐਬਟਸਫੋਰਡ ਰੀਜਨਲ ਹਸਪਤਾਲ ਅਤੇ ਲੈਂਗਲੀ ਮੈਮੋਰੀਅਲ ਹਸਪਤਾਲ ਦੇ ਸੀਡਰ ਹਿਲ ਰੈਜ਼ੀਡੈਂਸ ਸੈਂਟਰ 'ਚ ਕੋਵਿਡ-19 ਆਊਟਬ੍ਰੇਕ ਐਲਾਨੇ ਗਏ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link