14.2C Vancouver
ADS

Sep 9, 2020 10:11 PM -

ਫੌਲ ਦੌਰਾਨ ਬੀ.ਸੀ. ਦੀ ਪੈਨਡੇਮਿਕ ਨਾਲ ਨਜਿੱਠਣ ਬਾਰੇ ਯੋਜਨਾ ਸੂਬੇ ਵੱਲੋਂ ਕੀਤੀ ਗਈ ਸਾਂਝੀ

Share On
b-c-s-fall-pandemic-response-plan-includes-more-testing-tracing-and-flu-shots
Specimens to be tested for COVID-19 are seen at LifeLabs after being logged upon receipt at the company's lab, in Surrey, B.C., on Thursday, March 26, 2020. THE CANADIAN PRESS/Darryl Dyck

ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ ਨੇ ਕਿਹਾ ਹੈ ਕਿ ਫੌਲ ਅਤੇ ਸਰਦੀਆਂ ਵਿੱਚ ਕੋਵਿਡ-19 ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਿਹਤ ਪ੍ਰਣਾਲੀ 'ਤੇ 1.6 ਬਿਲੀਅਨ ਡੌਲਰ ਖਰਚੇ ਜਾ ਰਹੇ ਹਨ।

ਇਸ ਦੇ ਜ਼ਰੀਏ ਸਿਹਤ ਦੇਖਭਾਲ ਸਹਾਇਤਾ ਕਰਮਚਾਰੀਆਂ ਲਈ 7,000 ਨੌਕਰੀਆਂ ਅਤੇ ਸੂਬੇ ਦੀ ਫਲੂ ਟੀਕਾਕਰਨ ਯੋਜਨਾ ਵਿੱਚ ਵਿਸਥਾਰ ਦੇ ਨਾਲ ਹੀ ਇੱਕ ਨਵਾਂ 'ਹੌਸਪੀਟਲ ਐਟ ਹੋਮ' ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।

ਬੀ.ਸੀ. ਦੀ ਫੌਲ ਵਿੱਚ ਕੋਵਿਡ-19 ਨਾਲ ਨਜਿੱਠਣ ਲਈ ਤਿਆਰੀ ਬਾਰੇ ਗੱਲ ਕਰਦਿਆਂ ਪ੍ਰੀਮੀਅਰ ਹੌਰਗਨ ਨੇ ਦੱਸਿਆ ਕਿ ਸਰਕਾਰ ਨੇ ਫਲੂ ਵੈਕਸੀਨ ਦੀਆਂ 4.5 ਲੱਖ ਹੋਰ ਡੋਜ਼ਿਜ਼ ਹਾਸਲ ਕਰ ਲਈਆਂ ਹਨ।

ਪ੍ਰੀਮੀਅਰ ਹੌਰਗਨ ਨੇ ਦੱਸਿਆ ਕਿ 'ਹੌਸਪੀਟਲ ਐਟ ਹੋਮ' ਪ੍ਰੋਗਰਾਮ ਦੇ ਜ਼ਰੀਏ , ਯੋਗ ਮਰੀਜਾਂ ਨੂੰ ਸਿਹਤ ਦੇਖਭਾਲ ਸੇਵਾਵਾਂ ਐਕਿਊਟ ਕੇਅਰ ਸਹੂਲਤਾਂ ਤੋਂ ਬਾਹਰ , ਉਨ੍ਹਾਂ ਦੇ ਆਪਣੇ ਘਰ ਵਿੱਚ ਹੀ ਦਿੱਤੀਆਂ ਜਾ ਸਕਣਗੀਆਂ।

ਪ੍ਰੀਮੀਅਰ ਹੌਰਗਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਅਹਿਮ ਹਿੱਸਾ , ਸਿਹਤ ਦੇਖਭਾਲ ਦਾ ਤਜਰਬਾ ਨਾ ਰੱਖਣ ਵਾਲੇ ਲੋਕਾਂ ਨੂੰ ਔਨ-ਜੌਬ ਟ੍ਰੇਨਿੰਗ ਦੇਣਾ ਹੈ।

ਇਸ ਮੌਕੇ 'ਤੇ ਪ੍ਰੀਮੀਅਰ ਹੌਰਗਨ ਨਾਲ ਹੈਲਥ ਮਿਨਿਸਟਰ ਐਡਰੀਅਨ ਡਿਕਸ ਅਤੇ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਵੀ ਮੌਜੂਦ ਸਨ।

ਸਿਹਤ ਅਧਿਕਾਰੀਆਂ ਨੇ ਫੌਲ ਵਿੱਚ ਕੋਵਿਡ-19 ਨਾਲ ਨਜਿੱਠਣ ਲਈ ਤਿਆਰੀ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਹਸਪਤਾਲਾਂ ਵਿੱਚ ਬੈੱਡਜ਼ ਦੀ ਉਪਲਬਧਤਾ ਲਈ, ਮਾਰਚ ਵਿੱਚ ਸਾਰੀ ਸਿਹਤ ਪ੍ਰਣਾਲੀ ਵਿੱਚ ਬੈੱਡ ਓਕਿਊਪੈਂਸੀ ਘਟਾਉਣ ਦੇ ਉਲਟ, ਹਰ ਖੇਤਰ ਦੀ ਜ਼ਰੂਰਤ ਮੁਤਾਬਕ ਇੱਕ ਪੜ੍ਹਾਆ-ਵਾਰ ਪ੍ਰਕਿਰਿਆ ਅਪਣਾਈ ਜਾਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link