13.82C Vancouver
ADS

Jul 27, 2020 11:35 PM -

ਬੀ.ਸੀ. ਦੇ ਫਰੇਜ਼ਰ ਵੈਲੀ 'ਚ ਕੋਵਿਡ-19 ਆਊਟਬ੍ਰੇਕ, ਬੈਰੀ ਪੈਕਿੰਗ ਪਲਾਂਟ 'ਚ 15 ਮਾਮਲੇ ਹੋਏ ਰਿਪੋਰਟ

Share On
b-c-s-fraser-valley-is-the-newest-site-of-a-covid-19-outbreak-15-cases-linked
(File) -  British Columbia's public health officer, Dr. Bonnie Henry giving her views during a press conference. - B.C. government

ਐਬਟਸਫੋਰਡ ਵਿੱਚ ਕੋਵਿਡ-19 ਦੇ 15 ਨਵੇਂ ਮਾਮਲੇ ਰਿਪੋਰਟ ਹੋਏ ਹਨ।

ਇਹ ਮਾਮਲੇ ਇੱਕ ਬੈਰੀ ਪੈਕਿੰਗ ਪਲਾਂਟ 'ਤੇ ਉਜਾਗਰ ਹੋਈ ਆਊਟਬ੍ਰੇਕ ਨਾਲ ਸੰਬੰਧਤ ਦੱਸੇ ਗਏ ਹਨ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਸਿਹਤ ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਮਾਮਲੇ 'ਚ ਜਾਂਚ ਸ਼ੁਰੂ ਕੀਤੀ ਸੀ ਅਤੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ, ਜੋ ਕਿ ਸੰਕ੍ਰਮਿਤ ਹੋਏ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ 1,010 ਲੋਕਾਂ ਨੂੰ ਹੁਣ ਤੱਕ ਖੁਦ ਨੂੰ ਇਕੱਲੇ 'ਚ ਰੱਖਣ ਲਈ ਕਹਿ ਦਿੱਤਾ ਗਿਆ ਹੈ।

ਅਜਿਹਾ ਇਸਲਈ ਕੀਤਾ ਗਿਆ ਹੈ ਕਿ ਇਹ ਲੋਕ ਉਨ੍ਹਾਂ ਲੋਕਾਂ ਦੇ ਸੰਪਰਕ 'ਚ ਆਏ ਸਨ, ਜੋ ਕਿ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ।

ਇਕੱਠ ਸੰਬੰਧੀ ਕੀਤੇ ਜਾ ਰਹੇ ਬਦਲਾਅ 'ਚ ਵਕੇਸ਼ਨ ਰੈਂਟਲ ਸੰਬੰਧੀ ਬਦਲਾਅ ਸ਼ਾਮਿਲ ਹਨ, ਜਿਸ ਤਹਿਤ ਹੋਟਲ ਦੇ ਕਮਰਿਆਂ, ਹਾਊਸ ਬੋਟਸ ਜਾਂ ਫੇਰ ਹੋਰ ਕਿਰਾਏ 'ਤੇ ਲੈਣ ਵਾਲੀ ਰਿਹਾਇਸ਼ 'ਚ ਯੂਨਿਟ ਦੀ ਕਪੈਸਟੀ ਦੇ ਅਨੁਸਾਰ ਹੀ ਲੋਕ ਰੁਕ ਸਕਣਗੇ, ਜਾਂ ਇਸ ਵਿੱਚ 5 ਲੋਕਾਂ ਤੱਕ ਦਾ ਹੀ ਵਾਧਾ ਕੀਤਾ ਜਾ ਸਕੇਗਾ।

ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 81 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਅੰਕੜਾ ਬੀਤੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦਾ ਹੈ, ਜਿਸ ਦੇ ਵਿੱਚ ਸ਼ੁੱਕਰਵਾਰ ਦੇ 35 ਮਾਮਲੇ, ਸ਼ਨੀਵਾਰ ਦੇ 27 ਮਾਮਲੇ ਅਤੇ ਐਤਵਾਰ ਦੇ 24 ਮਾਮਲੇ ਸ਼ਾਮਿਲ ਹਨ।

ਹਾਲਾਂਕਿ ਦੋ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,500 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 193 ਹੈ।

ਹਾਈਡਾ ਗਵਾਈ ਇਲਾਕੇ 'ਚ ਕਮਿਊਨਿਟੀ ਆਊਟਬ੍ਰੇਕ ਦਾ ਮਾਮਲਾ ਦਰਜ ਹੋਣ ਤੋਂ ਬਾਅਦ, ਅੱਜ ਇੱਕ ਹੋਰ ਮਾਮਲੇ ਦੇ ਵਾਧੇ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਇਲਾਕੇ 'ਚ ਵਾਇਰਸ ਦੇ 14 ਮਾਮਲੇ ਉਜਾਗਰ ਹੋਏ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link