11.49C Vancouver
ADS

Dec 1, 2022 1:55 AM - Connect News

ਬੀ.ਸੀ. ਦੇ 13 ਨਿਵਾਸੀਆਂ ਦਾ ਹੋਵੇਗਾ 'ਆਰਡਰ ਆਫ ਬੀ.ਸੀ.' ਨਾਲ ਸਨਮਾਨ, ਸੂਚੀ 'ਚ ਹਰਿੰਦਰ ਮਹਿਲ ਤੇ ਕ੍ਰਿਸਟੀਨ ਸਿੰਕਲੇਅਰ ਵੀ ਸ਼ਾਮਿਲ

Share On
b-c-s-highest-honour-recognizing-13-british-columbians
Janet Austin, lieutenant governor of British Columbia, and Premier David Eby at Government House as will bestow the Province's highest honour, the Order of British Columbia, on 13 exceptional British Columbians. (Photo - Connect FM/Facebook)

ਬੀ.ਸੀ. ਦੇ 13 ਨਿਵਾਸੀਆਂ ਨੂੰ ਵੀਰਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਸਨਮਾਨ, ਆਰਡਰ ਆਫ ਬ੍ਰਿਟਿਸ਼ ਕੋਲੰਬੀਆ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਸਨਮਾਨ ਸਮਾਗਮ ਸ਼ਾਮ 5 ਵਜੇ ਵਿਕਟੋਰੀਆ 'ਚ ਗਵਰਨਮੈਂਟ ਹਾਊਸ 'ਚ ਹੋਵੇਗਾ।

ਜਿਹੜੀਆਂ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਉਨ੍ਹਾਂ 'ਚ ਦੇਸ਼ ਦੀ ਦਿੱਗਜ ਸੌਕਰ ਖਿਡਾਰਨ ਕ੍ਰਿਸਟੀਨ ਸਿੰਕਲੇਅਰ ਵੀ ਸ਼ਾਮਿਲ ਹਨ।

ਹਾਲਾਂਕਿ ਜਾਣਕਾਰੀ ਅਨੁਸਾਰ ਕ੍ਰਿਸਟੀਨ ਸਿੰਕਲੇਅਰ ਵੱਲੋਂ ਵਰਚੁਅਲ ਢੰਗ ਨਾਲ ਇਸ ਸਮਾਗਮ ਦਾ ਹਿੱਸਾ ਬਣਿਆ ਜਾਵੇਗਾ।

ਇਸੇ ਸੂਚੀ 'ਚ ਕੋਕਟਲਮ ਦੇ ਹਰਿੰਦਰ ਮਹਿਲ ਵੀ ਸ਼ਾਮਿਲ ਹਨ।

ਹਰਿੰਦਰ ਮਹਿਲ ਬੀ.ਸੀ. ਦੇ ਹਿਊਮਨ ਰਾਈਟ ਕਮਿਸ਼ਨ/ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਕਮਿਸ਼ਨਰ ਹਨ।

ਉਹ 19 ਸਾਲ ਦੀ ਉਮਰ 'ਚ ਸਾਲ 1970 'ਚ ਬੀ.ਸੀ. ਆਏ ਸਨ ਅਤੇ ਸ਼ੁਰੂਆਤੀ ਦਿਨਾਂ 'ਚ ਐਬਟਸਫੋਰਡ 'ਚ ਖੇਤੀਬਾੜੀ ਨਾਲ ਜੁੜੀਆਂ ਨੌਕਰੀਆਂ ਨਾਲ ਜੁੜੇ ਰਹੇ ਸਨ।

ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਬੀ.ਸੀ. ਦੇ ਐਂਪਲਾਏਮੈਂਟ ਸਟੈਂਡਰਡਸ ਐਕਟ 'ਚ ਅਹਿਮ ਤਬਦੀਲੀਆਂ ਹੋਈਆਂ ਸਨ।

ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਕਨੇਡੀਅਨ ਫਾਰਮਵਰਕਰਸ ਯੂਨੀਅਨ ਵੀ ਸਥਾਪਿਤ ਹੋਈ ਸੀ।

ਇਸੇ ਸੂਚੀ 'ਚ ਚੀਫ਼ ਰੋਜ਼ੈਨ ਕੈਸੀਮੀਰ, ਨੇਜ਼ਾਤ ਖੋਸਰੋਸ਼ਾਹੀ, ਕੈਥੀ ਕਿਨਲੌਚ, ਜੌਏ ਮੈਕਫੇਲ, ਫਰੈਡ ਟਿੰਗ ਸ਼ੈਕ ਮਾਹ, ਮੌਰੀਨ ਮੈਲਨੀ, ਜੈਫ ਪਲਾਂਟ, ਪੌਲ ਸਪੌਂਗ, ਜਰਾਲਡ ਸੇਂਟ ਜਰਮੇਨ, ਜੋਡੀ ਵਿਲਸਨ ਰੇਬੋਲਡ ਅਤੇ ਬਰੂਸ ਮਨਰੋ ਰਾਈਟ ਵੀ ਸ਼ਾਮਿਲ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link