18.79C Vancouver
ADS

May 21, 2020 10:46 PM -

ਦੁਬਾਰਾ ਖੁੱਲ੍ਹ ਰਹੇ ਵਪਾਰਾਂ 'ਤੇ ਰਹੇਗੀ ਵਰਕਸੇਫ ਬੀ.ਸੀ. ਦੀ ਨਜ਼ਰ, ਮਿਨੀਮਮ ਵੇਜ ਵਾਧੇ ਸੰਬੰਧੀ ਵੀ ਅਹਿਮ ਐਲਾਨ

Share On
b-c-s-minimum-wage-increase-of-75-cents-will-go-ahead-as-planned-minister
Chairs are turned upside down on the bar at a closed restaurant, amid concerns about the spread of the coronavirus, in Vancouver, on Tuesday, March 17, 2020. As some British Columbia businesses prepare to reopen their doors on Tuesday when the province enters the second phase of its COVID-19 restart plan, others say they're holding off while they grapple with new health protocols. THE CANADIAN PRESS/Darryl Dyck

ਬੀ.ਸੀ. ਦੇ ਲੇਬਰ ਮੰਤਰੀ (minister of labour), ਹੈਰੀ ਬੈਂਸ ਨੇ ਕਿਹਾ ਹੈ ਕਿ ਕਾਰੋਬਾਰਾਂ ਨੂੰ ਵਰਕਸੇਫ ਬੀ.ਸੀ. (worksafeBC) ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਆਪਣੇ ਕਾਰੋਬਾਰ ਦੀਆਂ ਖ਼ਾਸ ਜ਼ਰੂਰਤਾਂ ਦੇ ਆਧਾਰ ਤੇ ਸੁਰੱਖਿਆ ਉਪਾਅ ਕਰਨੇ ਚਾਹੀਦੇ ਹਨ, ਤਾਂ ਜੋ ਗਾਹਕਾਂ ਦਾ ਵਿਸ਼ਵਾਸ ਵਧੇ ਅਤੇ ਕਰਮਚਾਰੀ ਸੁਰੱਖਿਅਤ ਮਹਿਸੂਸ ਕਰਨ।

ਵਿਕਟੋਰੀਆ ਵਿੱਚ ਮਹਾਂਮਾਰੀ ਦੇ ਦੂਜੇ ਫੇਜ਼ ਦੌਰਾਨ ਉਦਯੋਗਾਂ ਲਈ ਵਰਕਸੇਫ ਬੀ.ਸੀ. (worksafeBC) ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਸਬੰਧੀ ਗੱਲ ਕਰਦਿਆਂ ਮਿਨਿਸਟਰ ਆਫ ਲੇਬਰ, ਹੈਰੀ ਬੈਂਸ ਨੇ ਕਿਹਾ ਕਿ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਕਾਰੋਬਾਰਾਂ ਦੇ ਲਈ ਇੱਕ ਸ਼ੁਰੂਆਤੀ ਨੁਕਤਾ ਹਨ।

ਉਨ੍ਹਾਂ ਕਿਹਾ ਕਿ ਜੇਕਰ ਕਾਰੋਬਾਰ, ਗਾਹਕਾਂ ਦਾ ਵਿਸ਼ਵਾਸ ਨਾ ਜਿੱਤ ਸਕੇ ਤਾਂ ਗਾਹਕ ਨਹੀਂ ਆਉਣਗੇ ਅਤੇ ਕਾਰੋਬਾਰਾਂ ਦਾ ਨੁਕਸਾਨ ਹੁੰਦਾ ਰਹੇਗਾ।

ਬੈਂਸ ਨੇ ਕਿਹਾ ਕਿ ਇਹ ਵੇਖਣ ਲਈ ਕਿ ਕਾਰੋਬਾਰ ਸੁਰੱਖਿਆ ਉਪਾਅ ਕਰ ਰਹੇ ਹਨ ਜਾਂ ਨਹੀਂ, ਕਿਸੇ ਵੀ ਕਾਰੋਬਾਰ ਦਾ ਕਿਸੇ ਵੀ ਸਮੇਂ, ਨਿਰੀਖਣ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਪੂਰੇ ਸਾਲ ਦੀ ਦਸ ਹਜ਼ਾਰ ਦੀ ਗਿਣਤੀ ਦੇ ਮੁਕਾਬਲੇ ਇਸ ਸਾਲ ਹੁਣ ਤੱਕ ਪੰਦਰਾਂ ਹਜ਼ਾਰ ਨਿਰੀਖਣ ਕੀਤੇ ਜਾ ਚੁੱਕੇ ਹਨ।



ਮਿਨੀਮਮ ਵੇਜ ਵਾਧੇ ਸੰਬੰਧੀ ਐਲਾਨ


ਹੈਰੀ ਬੈਂਸ ਨੇ ਅੱਜ ਜਾਣਕਾਰੀ ਦਿੱਤੀ ਕਿ ਪਹਿਲੀ ਜੂਨ (1 June) ਤੋਂ ਸੂਬੇ 'ਚ ਮਿਨੀਮਮ ਵੇਜ ਨੂੰ $13.85 ਤੋਂ ਵਧਾ ਕੇ $14.60 ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਘੱਟ ਤਨਖਾਹਾਂ ਵਾਲੇ ਵਰਕਰਾਂ ਦੀ ਜੇਬ ਤੱਕ ਪੈਸੇ ਪਹੁੰਚਣਾ ਜ਼ਰੂਰੀ ਹੈ।

ਇਸ ਦੇ ਨਾਲ ਉਹ ਆਪਣਾ ਘਰ ਚਲਾ ਪਾਉਣਗੇ ਅਤੇ ਲੋਕਲ ਵਪਾਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link