14.38C Vancouver
ADS

Sep 11, 2020 9:15 PM -

ਬੀ.ਸੀ. 'ਚ ਬੈਂਕੁਇਟ ਹਾਲਜ਼ ਨੂੰ ਬੰਦ ਕਰਨ 'ਤੇ ਉੱਠੇ ਸਵਾਲ, ਸਿਹਤ ਮੰਤਰਾਲੇ ਨੇ ਦਿੱਤਾ ਜਵਾਬ, ਡਾ. ਬੌਨੀ ਹੈਨਰੀ ਦਾ ਬਿਆਨ ਵੀ ਕੀਤਾ ਜਾਰੀ 

Share On
b-c-s-top-doctor-defends-shutting-down-banquet-halls-information-on-banquet-hall-closures-issued-by-ministry-of-health
(File) -  British Columbia'sProvincial health officer Dr. Bonnie Henry giving her views during a press conference. - (B.C. Government)

ਬੀ.ਸੀ. 'ਚ ਐਨ.ਡੀ.ਪੀ. ਸਰਕਾਰ ਦਾ ਕਹਿਣਾ ਹੈ ਕਿ, ਸੂਬੇ 'ਚ ਬੈਂਕੁਇਟ ਹਾਲਸ ਅਤੇ ਨਾਈਟ ਕਲੱਬਜ਼ ਨੂੰ ਬੰਦ ਕਰਨ ਦਾ ਫੈਸਲਾ, ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਵੱਲੋਂ ਲਿਆ ਗਿਆ ਹੈ।

ਮਾਮਲੇ ਸੰਬੰਧੀ ਬੈਂਕੁਇਟ ਹਾਲਸ ਵੱਲੋਂ ਫੈਸਲੇ 'ਤੇ ਉਠਾਏ ਗਏ ਸਵਾਲਾਂ ਤੋਂ ਬਾਅਦ, ਸਿਹਤ ਮੰਤਰਾਲੇ ਨੇ ਸਪਸ਼ਟੀਕਰਨ ਦਿੰਦੇ ਹੋਏ ਦੱਸਿਆ ਹੈ ਕਿ ਡਾ. ਹੈਨਰੀ ਨੇ ਇਹ ਫੈਸਲਾ ਕੋਵਿਡ-19 ਦੇ ਸੰਕ੍ਰਮਣ ਨਾਲ ਸੰਬੰਧਤ ਖਤਰੇ ਕਾਰਨ ਲਿਆ ਹੈ।

ਇਹ ਵੀ ਦੱਸਿਆ ਗਿਆ ਕਿ ਫੈਸਲਾ ਸਿਰਫ਼ ਬੈਂਕੁਇਟ ਹਾਲਸ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇਸ ਨਾਲ ਨਾਈਟ ਕਲੱਬਜ਼ ਅਤੇ ਬਾਰਜ਼ ਅਤੇ ਇਸ ਤੋਂ ਇਲਾਵਾ ਸ਼ਰਾਬ ਦੀ ਵਿਕਰੀ ਵੀ ਪ੍ਰਭਾਵਿਤ ਹੋਈ ਹੈ। ਦੱਸਿਆ ਗਿਆ ਕਿ ਸਿਹਤ ਅਧਿਕਾਰੀਆਂ ਨੇ ਇਹ ਫੈਸਲਾ, ਬੈਂਕੁਇਟ ਹਾਲਸ, ਬਾਰਜ਼ ਅਤੇ ਰੈਸਟੂਰੈਂਟਾਂ 'ਚ ਲਗਾਤਾਰ ਵਾਪਰਦੇ ਸੰਕ੍ਰਮਣ ਦੇ ਮਾਮਲਿਆਂ ਕਾਰਨ ਲਿਆ ਹੈ।

ਅੱਜ ਦਾ ਡਾ. ਬੌਨੀ ਹੈਨਰੀ ਦਾ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ, "ਅਜਿਹਾ ਫੈਸਲਾ ਹੋਟਲਾਂ 'ਚ ਹੋ ਰਹੀਆਂ ਛੋਟੀਆਂ ਪਾਰਟੀਆਂ ਲਈ ਨਹੀਂ ਲਿਆ ਗਿਆ ਹੈ, ਜਿੱਥੇ ਨਿਰਦੇਸ਼ਾਂ ਦੀ ਪਾਲਣਾ ਹੁੰਦੀ ਜਾਪ ਰਹੀ ਹੈ। ਇਹ ਫੈਸਲਾ ਛੋਟੇ ਪੱਬਜ਼ ਲਈ ਨਹੀਂ ਹੈ, ਜਿੱਥੇ ਕੁਝ ਬੈਂਕੁਇਟ ਰੂਮ ਹਨ। ਇਹ ਫੈਸਲਾ ਉਨ੍ਹਾਂ ਥਾਵਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਹੈ, ਜਿੱਥੇ ਸਾਨੂੰ ਮੁਸੀਬਤ ਵਿਖਾਈ ਦੇ ਰਹੀ ਹੈ। ਸਾਨੂੰ ਪਤਾ ਹੈ ਕਿ ਉੱਥੇ ਟ੍ਰਾਂਸਮਿਸ਼ਨ ਹੋ ਰਹੀ ਹੈ।"

ਇਸ ਤੋਂ ਪਹਿਲਾਂ ਮੰਗਲਵਾਰ ਦੀ ਕੋਵਿਡ-19 ਸੰਬੰਧੀ ਪ੍ਰੈਸ ਬ੍ਰੀਫਿੰਗ ਦੌਰਾਨ, ਡਾ. ਬੌਨੀ ਹੈਨਰੀ ਨੇ ਨਾਈਟ ਕਲੱਬਜ਼ ਅਤੇ ਬੈਂਕੁਇਟ ਹਾਲਸ ਅਤੇ ਸ਼ਰਾਬ ਦੀ ਵਿਕਰੀ ਸੰਬੰਧੀ ਪਬੰਦੀਆਂ ਦੇ ਨਿਰਦੇਸ਼ ਜਾਰੀ ਕੀਤੇ ਸਨ।

ਹੋਟਲਾਂ ਅਤੇ ਬੈਂਕੁਇਟ ਹਾਲਸ ਦਾ ਫਰਕ ਦੱਸਦੇ ਹੋਏ, ਜਾਣਕਾਰੀ ਦਿੱਤੀ ਗਈ ਕਿ ਹੋਟਲਾਂ ਦੇ ਬੈਂਕੁਇਟ ਹਮਰੇ ਛੋਟੇ ਹੁੰਦੇ ਹਨ, ਅਤੇ ਉੱਥੇ ਦਾ ਸਟਾਫ਼ ਆਮ ਤੌਰ 'ਤੇ ਵਧੇਰੇ ਹੁੰਦਾ ਹੈ, ਅਤੇ ਮਾਹੌਲ ਵਧੇਰੇ ਨਿਯੰਤਰਣ ਵਾਲਾ ਹੁੰਦਾ ਹੈ।

ਇਸ ਦੇ ਨਾਲ ਇਕੱਠ ਨੂੰ ਸੰਭਾਲਣਾ ਅਤੇ ਲੋਕ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਨਾ ਆਸਾਨ ਹੋ ਜਾਂਦਾ ਹੈ।

ਇਹ ਵੀ ਦੱਸਿਆ ਗਿਆ ਕਿ 20 ਅਗਸਤ ਨੂੰ ਬੀ.ਸੀ. ਬੈਂਕੁਇਟ ਹਾਲਸ ਐਸੋਸੀਏਅਸ਼ਨ ਨੇ ਸੂਬਾ ਸਰਕਾਰ ਨਾਲ ਸੰਪਰਕ ਬਣਾਇਆ ਸੀ, ਅਤੇ ਇਨ੍ਹਾਂ ਹਾਲਸ ਨੂੰ ਬੰਦ ਕਰਨ ਦੀ ਮੰਗ ਕੀਤੀ ਸੀ, ਅਤੇ ਇਸ ਦਾ ਕਾਰਨ ਦੱਸਿਆ ਗਿਆ ਸੀ ਕਿ ਕਈ ਮੈਂਬਰਾਂ ਲਈ ਲੋਕ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਨਾ ਮੁਸ਼ਕਿਲ ਸਾਬਿਤ ਹੋ ਰਿਹਾ ਹੈ ਅਤੇ ਇਸ ਦੇ ਸੰਬੰਧੀ ਕਸਟਮਰਜ਼ ਵੱਲੋਂ ਬਣਾਇਆ ਜਾ ਰਿਹਾ ਦਬਾਅ ਕਾਰਨ ਦੱਸਿਆ ਗਿਆ ਸੀ।

ਸਰਕਾਰ ਦਾ ਕਹਿਣਾ ਹੈ ਕਿ ਅਜਿਹੀ ਸ਼ਿਕਾਇਤ ਹੋਰ ਕਿਸੇ ਵੈਨਿਊਜ਼ ਤੋਂ ਨਹੀਂ ਮਿਲੇ ਹਨ।

ਇਨ੍ਹਾਂ ਜਾਣਕਾਰੀਆਂ 'ਚ ਇਹ ਵੀ ਸ਼ਾਮਿਲ ਕੀਤਾ ਗਿਆ ਹੈ ਕਿ ਬੈਂਕੁਇਟ ਹਾਲਸ ਅਤੇ ਨਾਈਟ ਕਲੱਬਜ਼ 'ਚ ਸੰਕ੍ਰਮਣ ਦੇ ਖਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਤੱਕ ਪਹੁੰਚ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ, ਅਤੇ ਆਉਣ-ਜਾਣ ਵਾਲਿਆਂ ਦੀ ਪੂਰੀ ਜਾਣਕਾਰੀ ਨਹੀਂ ਮਿਲ ਰਹੀ ਹੈ।

ਯਾਦ ਰਹੇ ਇਹ ਸਪਸ਼ਟੀਕਰਨ ਉਸ ਵੇਲੇ ਆਇਆ ਹੈ, ਜਦ ਵੀਰਵਾਰ ਨੂੰ ਬੀ.ਸੀ. ਬੈਂਕੁਇਟ ਹਾਲਸ ਐਸੋਸੀਏਅਸ਼ਨ ਨੇ, ਬੈਂਕੁਇਟ ਹਾਲਸ ਬੰਦ ਕੀਤੇ ਜਾਣ ਦੇ ਫੈਸਲੇ 'ਤੇ ਸਰਕਾਰ ਦੀ ਆਲੋਚਨਾ ਕਰਦੇ ਹੋਏ ਸਵਾਲ ਚੁੱਕੇ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link