14.11C Vancouver
ADS

Jul 21, 2020 12:29 AM -

ਡਾ. ਬੌਨੀ ਹੈਨਰੀ ਨੇ ਵਾਇਰਸ ਸੰਬੰਧੀ ਮਾਮਲਿਆਂ ਦੇ ਵਾਧੇ ਬਾਰੇ ਕੀਤਾ ਸਾਵਧਾਨ

Share On
b-c-s-top-doctor-says-pay-attention-now-to-higher-covid-19-cases
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀਤੇ 3 ਦਿਨਾਂ 'ਚ ਸਾਹਮਣੇ ਆਇਆ ਸੂਬੇ ਦੇ ਵਾਇਰਸ ਸੰਬੰਧੀ ਮਾਮਲਿਆਂ ਦਾ ਵੱਡਾ ਅੰਕੜਾ ਪ੍ਰੇਸ਼ਾਨ ਕਰਨ ਵਾਲਾ ਹੈ, ਅਤੇ ਇਸ ਦਾ ਅਰਥ ਹੈ ਕਿ ਵਾਇਰਸ ਸੰਬੰਧੀ ਮਾਮਲਿਆਂ 'ਤੇ ਕਾਫੀ ਹੱਦ ਤੱਕ ਕਾਬੂ ਪਾਉਣ ਤੋਂ ਬਾਅਦ ਮਾਮਲੇ ਫਿਰ ਵਧਣ ਕਾ ਖਤਰਾ ਬਣ ਸਕਦਾ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਵੀਕਐਂਡ ਦੌਰਾਨ ਸਾਹਮਣੇ ਆਏ 102 ਮਾਮਲੇ ਦਰਸ਼ਾਉਂਦੇ ਹਨ ਕਿ ਲੋਕਾਂ ਨੇ 3-4 ਲੋਕਾਂ ਤੱਕ ਸੰਪਰਕ ਰੱਖਣ ਦੀ ਜਗ੍ਹਾ 'ਤੇ ਇਸ ਨੂੰ 20-30 ਲੋਕਾਂ ਤੱਕ ਵਧਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਵਧਾਨੀ ਵਰਤਣ ਦਾ ਸਮਾਂ ਹੈ।

ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 102 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ।

ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ।

ਸ਼ਨੀਵਾਰ ਨੂੰ 51, ਐਤਵਾਰ ਨੂੰ 19 ਅਤੇ ਸੋਮਵਾਰ ਨੂੰ 32 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,300 ਹੋ ਗਈ ਹੈ।

ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੋ ਗਈ ਹੈ।

ਡਾ. ਹੈਨਰੀ ਨੇ ਦੱਸਿਆ ਕਿ 394,000 ਬੀ.ਸੀ. ਵਾਸੀਆਂ 'ਤੇ ਕੀਤਾ ਸਰਵੇਖਣ ਦਰਸ਼ਾਉਂਦਾ ਹੈ ਕਿ 18 ਤੋਂ 29 ਸਾਲ ਵਿਚਾਲੇ ਦੇ ਯੁਵਾ ਵਰਗ ਦੇ ਲੋਕ ਮਾਨਸਿਕ ਸਿਹਤ ਅਤੇ ਵਿੱਤੀ ਚਿੰਤਾ ਦਾ ਵਧੇਰੇ ਸਾਹਮਣਾ ਕਰ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link