12.61C Vancouver
ADS

Oct 30, 2025 1:20 PM - Connect Newsroom

ਬੀ.ਸੀ.ਸਰਕਾਰ ਨੇ ਕੋਵਿਸ਼ਨ ਟ੍ਰਾਈਬਸ ਦੇ ਅਬੋਰੀਜਨਲ ਟਾਈਟਲ ਕੇਸ 'ਚ ਅਦਾਲਤ ਤੋਂ ਸਟੇਅ ਦੀ ਕੀਤੀ ਮੰਗ

Share On
b-c-seeks-court-stay-in-cowichan-tribes-aboriginal-title-case-amid-concerns-from-richmond-residents
Premier David Eby speaks to reporters at the B.C. Legislature. The province plans to seek a court stay in the Cowichan Tribes title case. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਦੀ ਸਰਕਾਰ ਬੀ.ਸੀ.ਕੋਰਟ ਔਫ ਅਪੀਲ ਨੂੰ ਕੋਵਿਸ਼ਨ ਟ੍ਰਾਈਬਸ ਦੇ ਜ਼ਮੀਨੀ ਹੱਕਾਂ ਨਾਲ ਸਬੰਧਤ ਇਤਿਹਾਸਕ ਫੈਸਲੇ 'ਤੇ ਰੋਕ ਲਗਾਉਣ ਦੀ ਬੇਨਤੀ ਕਰਨ ਦੀ ਯੋਜਨਾ ਬਣਾ ਰਹੀ ਹੈ। ਅਗਸਤ ਵਿਚ ਬੀ.ਸੀ.ਸੁਪਰੀਮ ਕੋਰਟ ਦੇ ਫੈਸਲੇ ਨੇ ਰਿਚਮੰਡ ਵਿਚ ਜ਼ਮੀਨ ਦੇ ਇੱਕ ਵੱਡੇ ਖੇਤਰ 'ਤੇ ਇਨਡੀਜਨਸ ਦੀ ਮਾਲਕੀ ਦਾ ਐਲਾਨ ਕੀਤਾ ਸੀ, ਜਿਸ ਵਿਚ ਸ਼ਹਿਰ ਦੀ ਮਲਕੀਅਤ ਵਾਲੀ ਅਤੇ ਨਿੱਜੀ ਜਾਇਦਾਦ ਦੋਵੇਂ ਸ਼ਾਮਲ ਹਨ ਅਤੇ ਇਸ ਨੇ ਸੂਬੇ ਵਿਚ ਨਿੱਜੀ ਜ਼ਮੀਨ ਦੀ ਮਾਲਕੀ ਦੇ ਭਵਿੱਖ ਬਾਰੇ ਮਹੱਤਵਪੂਰਨ ਚਿੰਤਾ ਪੈਦਾ ਕੀਤੀ ਹੈ।

ਈਬੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਵਿਸ਼ਨ ਟ੍ਰਾਈਬਸ ਦੇ ਐਬਰਿਜਨਲ ਟਾਈਟਲ ਨੂੰ ਲਾਗੂ ਕਰਨ 'ਤੇ ਰੋਕ ਲਗਾਉਣ ਦੀ ਮੰਗ ਕਰੇਗੀ। ਰਿਚਮੰਡ ਸਿਟੀ ਵਲੋਂ ਮੰਗਲਵਾਰ ਨੂੰ ਇਸ ਮੁੱਦੇ 'ਤੇ ਸੈਂਕੜੇ ਸ਼ਹਿਰ ਵਾਸੀ ਅਤੇ ਜ਼ਮੀਨ ਦੇ ਮਾਲਕ ਨਾਲ ਕੀਤੀ ਗਈ ਚਿੰਤਨ ਬੈਠਕ ਮਗਰੋਂ ਪ੍ਰੀਮੀਅਰ ਨੇ ਕੱਲ੍ਹ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਇਹ ਟਿੱਪਣੀ ਕੀਤੀ।

ਈਬੀ ਨੇ ਕਿਹਾ ਕਿ ਇਹ ਫੈਸਲਾ ਇਲਾਕੇ ਦੇ ਬਹੁਤ ਸਾਰੇ ਲੋਕਾਂ ਲਈ ਸੱਚ ਵਿਚ ਪ੍ਰੇਸ਼ਾਨ ਕਰਨ ਵਾਲਾ ਹੈ,ਜਿਸ ਵਿਚ ਕੋਵਿਸ਼ਨ ਟ੍ਰਾਈਬਸ ਦੇ ਹੱਕ ਵਿਚ ਦਿੱਤੀ ਜਾ ਰਹੀ ਜ਼ਮੀਨ ਵਿਚ ਨਿੱਜੀ ਜਾਇਦਾਦ ਵਾਲੇ ਲਗਭਗ 150 ਮਾਲਕ ਵੀ ਆਉਂਦੇ ਹਨ। ਗੌਰਤਲਬ ਹੈ ਕਿ ਬੀ.ਸੀ.ਸੁਪਰੀਮ ਕੋਰਟ ਨੇ ਐਬਰਿਜਨਲ ਟਾਈਟਲ ਦੇ ਲਾਗੂ ਹੋਣ ਤੋਂ ਪਹਿਲਾਂ ਸੂਬੇ, ਫੈਡਰਲ ਸਰਕਾਰ,ਰਿਚਮੰਡ ਸਿਟੀ ਅਤੇ ਕੋਵਿਸ਼ਨ ਟ੍ਰਾਈਬਸ ਨੂੰ ਗੱਲਬਾਤ ਲਈ 18 ਮਹੀਨੇ ਦਾ ਸਮਾਂ ਦਿੱਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link