10.98C Vancouver
ADS

Sep 10, 2024 7:57 PM - The Canadian Press

ਬੀ.ਸੀ. ਸਰਕਾਰ ਵਲੋਂ 154 ਭਾਲੂਆਂ ਦੀ ਮੌਤ ਤੋਂ ਬਾਅਦ ਇਕ ਪੈਨਲ ਦਾ ਕੀਤਾ ਗਿਆ ਗਠਨ

Share On
b-c-set-up-a-panel-on-bear-deaths-will-review-conservation-officer-training
B.C. government figures say conservation officers destroyed 603 black and 23 grizzly bears in 2023, while 154 black bears were killed by officers in the first six months of this year.(Photo: The Canadian Press)

ਬੀ.ਸੀ. ਸਰਕਾਰ ਵਲੋਂ 6 ਮਹੀਨਿਆਂ ’ਚ 154 ਭਾਲੂਆਂ ਦੀ ਮੌਤ ਤੋਂ ਬਾਅਦ ਇਕ ਪੈਨਲ ਦਾ ਗਠਨ ਕੀਤਾ ਗਿਆ ਹੈ। ਅਸਲ ਵਿਚ ਸੂਬੇ ਵਿਚ ਭਾਲੂਆਂ ਨੂੰ ਮਾਰਨ ਦੀ ਸੰਖਿਆ ਨੂੰ ਘਟਾਉਣ ਲਈ ਬੀ.ਸੀ. ਸਰਕਾਰ ਵਲੋਂ ਇਕ ਬੀਅਰ ਵੈਲਫੇਅਰ ਗਰੁੱਪ ਨਾਲ ਭਾਈਵਾਲੀ ਕੀਤੀ ਜਾ ਰਹੀ ਹੈ। ਗ੍ਰੀਜ਼ਲੀ ਬੀਅਰ ਫਾਊਂਡੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ, ਨਿਕੋਲਸ ਸਕੈਪਿਲਾਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਸੂਬੇ ਨਾਲ ਮਹੀਨਿਆਂ ਦੇ ਲੰਮੇ ਵਿਚਾਰ -ਵਟਾਂਦਰੇ ਤੋਂ ਬਾਅਦ ਆਇਆ ਹੈ ਕਿ ਭਾਲੂਆਂ ਦੀ ਰੱਖਿਆ ਕਿਵੇਂ ਕੀਤੀ ਜਾਵੇ, ਜਿਸ ਦਾ ਟੀਚਾ ਜਾਨਵਰਾਂ ਨੂੰ ਜੰਗਲੀ ਜੀਵਨ ਦਾ ਬਿਹਤਰ ਅਤੇ ਦੂਜਾ ਮੌਕਾ ਦੇਣਾ ਹੈ।

ਵਾਤਾਵਰਣ ਮੰਤਰੀ ਜਾਰਜ ਹੇਮੈਨ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਨਵੇਂ ਤਰੀਕਿਆਂ ਦੀ ਤਲਾਸ਼ ਕਰ ਰਹੇ ਹਨ ਕਿ ਕੰਜ਼ਰਵੇਸ਼ਨ ਅਫਸਰਾਂ ਨੂੰ ਉਨ੍ਹਾਂ ਕਮਿਊਨਿਟੀਆਂ ਦਾ ਭਰੋਸਾ ਹੋਵੇ ਜਿਨ੍ਹਾਂ ਦੀ ਉਹ ਸੇਵਾ ਕਰਦੇ ਹਨ ਅਤੇ ਪੈਨਲ ਅਧਿਕਾਰੀਆਂ ਦੀ ਸਿਖਲਾਈ ਵਧਾਉਣ ਅਤੇ ਨੀਤੀਆਂ ਵਿਚ ਸੁਧਾਰ ਕਰਨ ਲਈ ਵੀ ਸਿਫਾਰਸ਼ਾਂ ਕਰੇਗਾ।

ਜ਼ਿਕਰਯੋਗ ਹੈ ਕਿ ਬੀ.ਸੀ. ਸਰਕਾਰ ਦੇ ਅੰਕੜੇ ਦਰਸਾਉਂਦੇ ਹਨ ਕਿ ਪਿਛਲੇ ਸਾਲਕੰਜ਼ਰਵੇਸ਼ਨ ਅਫਸਰਾਂ ਨੇ 603 ਕਾਲੇ ਅਤੇ 23 ਗ੍ਰੀਜ਼ਲੀ ਭਾਲੂਆਂ ਨੂੰ ਮਾਰ ਦਿੱਤਾ ਸੀ ਜਿਨ੍ਹਾਂ ਵਿਚੋਂ 154 ਕਾਲੇ ਭਾਲੂਆਂ ਨੂੰ ਤਾਂ ਪਹਿਲੇ 6 ਮਹੀਨਿਆਂ ਵਿਚ ਹੀ ਮਾਰ ਦਿੱਤਾ ਗਿਆ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link