14.37C Vancouver
ADS

Jul 16, 2020 7:43 PM -

ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਦਾ ਫਿਰ ਟੁੱਟਿਆ ਰਿਕਾਰਡ

Share On
b-c-sets-another-record-with-monthly-overdose-deaths
A man prepares heroin he bought on the street to be injected at the Insite safe injection clinic in Vancouver, B.C., on Wednesday May 11, 2011. The First Nations Health Authority says 89 members of its community fatally overdosed from illicit drugs across British Columbia between January and May, an increase of 93 per cent compared with the same period last year. THE CANADIAN PRESS/Darryl Dyck

ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਓਵਰਡੋਜ਼ ਸੰਬੰਧੀ ਮੌਤਾਂ ਦੀ ਗਿਣਤੀ ਇੱਕ ਵਾਰ ਫਿਰ ਤੋਂ ਰਿਕਾਰਡ ਤੋੜ ਗਈ ਹੈ।

ਬੀ.ਸੀ. ਕੋਰੋਨਰਜ਼ ਸਰਵਿਸ ਦਾ ਕਹਿਣਾ ਹੈ ਕਿ ਜੂਨ ਦੇ ਮਹੀਨੇ 'ਚ ਦਰਜ ਹੋਈਆਂ ਓਵਰਡੋਜ਼ ਸੰਬੰਧੀ ਮੌਤਾਂ ਦੀ ਗਿਣਤੀ 175 ਰਹੀ।

ਇਹ ਮਈ ਦੇ ਮਹੀਨੇ 'ਚ ਦਰਜ ਕੀਤੇ ਗਏ 171 ਮੌਤਾਂ ਦੇ ਰਿਕਾਰਡ ਅੰਕੜੇ ਨੂੰ ਵੀ ਟੱਪ ਗਈ ਹੈ।

ਸੂਬੇ ਦੇ ਇਤਿਹਾਸ 'ਚ ਇੱਕੋ ਮਹੀਨੇ 'ਚ ਓਵਰਡੋਜ਼ ਸੰਬੰਧੀ ਮੌਤਾਂ ਦੀ ਇੰਨੀ ਵੱਡੀ ਗਿਣਤੀ ਪਹਿਲਾਂ ਕਦੀ ਦਰਜ ਨਹੀਂ ਕੀਤੀ ਗਈ। ਚੀਫ਼ ਕੋਰੋਨਰ ਲੀਜ਼ਾ ਲਾਪਾਇੰਟ ਦਾ ਕਹਿਣਾ ਹੈ ਕਿ ਪੈਂਡੇਮਿਕ ਕਾਰਨ ਲੋਕਾਂ ਤੱਕ ਨਸ਼ਿਆਂ ਸੰਬੰਧੀ ਨੁਕਸਾਨ ਦੇ ਘਾਟੇ ਵਾਲੀਆਂ ਕਈ ਸੇਵਾਵਾਂ ਸੀਮਤ ਹੋ ਗਈਆਂ ਹਨ, ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਲੋਕਾਂ ਵੱਲੋਂ ਅਸੁਰੱਖਿਅਤ ਤਰੀਕੇ ਨਾਲ ਨਸ਼ਿਆਂ ਦਾ ਸੇਵਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਸੇ ਦੀ ਮੌਜੂਦਗੀ 'ਚ ਹੀ ਅਜਿਹਾ ਕਰਨਾ ਚਾਹੀਦਾ ਹੈ, ਜਾਂ ਕਿਸੇ ਅਜਿਹੀ ਜਗ੍ਹਾ ਤੱਕ ਪਹੁੰਚ ਕਰਨੀ ਚਾਹੀਦੀ ਹੈ, ਜਿੱਥੇ ਉਹ ਨਿਗਰਾਨੀ ਹੇਠ ਇਸ ਦਾ ਸੇਵਨ ਕਰਨ।

ਲਾਪਾਇੰਟ ਨੇ ਦੱਸਿਆ ਕਿ ਕੋਕੇਨ, ਮੈਥਮਫਿਟਾਮੀਨ ਅਤੇ ਐਮਫਿਟਾਮੀਨ ਅਜਿਹੇ ਨਸ਼ੇ ਹਨ, ਜਿੰਨਾ ਦਾ ਇਨ੍ਹਾਂ ਓਵਰਡੋਜ਼ ਸੰਬੰਧੀ ਮੌਤਾਂ ਦੇ ਵਧੇਰੇ ਮਾਮਲਿਆਂ 'ਚ ਸੇਵਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਫੈਂਟਾਨੀਲ ਦਾ ਗੈਰਕਨੂੰਨੀ ਨਸ਼ਾ ਇਨ੍ਹਾਂ ਮੌਤਾਂ 'ਚ ਸਭ ਤੋਂ ਵੱਡਾ ਕਾਰਨ ਵਿਖਾਈ ਦੇ ਰਿਹਾ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link