Oct 22, 2020 3:07 AM -

ਬੀ.ਸੀ. 'ਚ ਕੋਰੋਨਾ ਵਾਇਰਸ ਦੇ ਇੱਕੋ ਦਿਨ 'ਚ ਸਭ ਤੋਂ ਵੱਧ ਮਾਮਲੇ ਰਿਪੋਰਟ ਹੋਣ ਦਾ ਰਿਕਾਰਡ ਟੁੱਟ ਗਿਆ ਹੈ।
ਅੱਜ ਬੀ.ਸੀ. 'ਚ ਪੈਂਡੇਮਿਕ ਦੀ ਸ਼ੁਰੂਆਤ ਤੋਂ ਪਹਿਲੀ ਵਾਰ ਇੱਕੋ ਦਿਨ 'ਚ 200 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ।
ਅੱਜ ਸੂਬੇ 'ਚ 203 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 12,000 ਤੋਂ ਪਾਰ ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 256 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,766 ਤੱਕ ਪਹੁੰਚ ਗਏ ਹਨ।
ਬੀ.ਸੀ. ਦੇ 70 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 21 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਕੈਲੋਨਾ ਦੇ ਸੈਂਡੀ ਕੋਵ ਫ੍ਰੈਂਚ ਭਾਸ਼ਾ ਸਕੂਲ 'ਚ ਕੋਵਿਡ-19 ਦੀ ਆਊਟਬ੍ਰੇਕ ਐਲਾਨੀ ਗਈ ਹੈ।
ਇਸ ਸਕੂਲ ਦੇ 3 ਮੈਂਬਰ ਸੰਕ੍ਰਮਿਤ ਦੱਸੇ ਗਏ ਹਨ।
ਮੈਟਰੋ ਵੈਨਕੂਵਰ ਦੀਆਂ 5 ਕੇਅਰ ਫੈਸਿਲਿਟੀਆਂ 'ਚ ਵੀ ਵਾਇਰਸ ਸੰਕ੍ਰਮਣ ਦੇ ਮਾਮਲੇ ਰਿਪੋਰਟ ਹੋਏ ਹਨ।




