Aug 29, 2020 3:16 AM -

ਬੀ.ਸੀ. 'ਚ ਕੋਰੋਨਾ ਵਾਇਰਸ ਦੇ 124 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਸੂਬੇ 'ਚ ਵਾਇਰਸ ਸੰਬੰਧੀ ਮਾਮਲੇ ਉਜਾਗਰ ਹੋਣ ਦਾ ਮਾਰਚ ਤੋਂ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ।
ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 5,496 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 204 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 974 ਤੱਕ ਪਹੁੰਚ ਗਏ ਹਨ।
ਬੀ.ਸੀ. ਦੇ 23 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 7 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਹੁਣ ਤੱਕ ਸੂਬੇ ਦੇ ਕੁੱਲ 4,310 ਲੋਕ ਇਸ ਵਾਇਰਸ ਤੋਂ ਰਿਕਵਰ ਕਰ ਚੁੱਕੇ ਹਨ।




