15.02C Vancouver
ADS

Nov 24, 2023 8:07 PM - The Canadian Press

ਹਾਈ ਰਿਸਕ ਸੈਕਸ ਅਪਰਾਧੀ ਰੈਂਡਲ ਹੋਪਲੇ ਰਹੇਗਾ ਪੁਲਿਸ ਹਿਰਾਸਤ 'ਚ ,8 ਦਸੰਬਰ ਨੂੰ ਹੋਵੇਗੀ ਸੁਣਵਾਈ

Share On
b-c-sex-offender-randall-hopley-stays-in-custody-after-skipping-court-date
Randall Hopley was to appear in court on Friday, but his case was put off until Dec. 8 in British Columbia provincial court. (Photo: The Canadian Press)

ਵੈਨਕੂਵਰ ਪੁਲਿਸ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ 10 ਦਿਨਾਂ ਦੀ ਭਾਲ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹਾਈ ਰਿਸਕ ਸੈਕਸ ਅਪਰਾਧੀ ਅਗਲੀ ਅਦਾਲਤ ਦੀ ਪੇਸ਼ੀ ਤੱਕ

ਪੁਲਿਸ ਹਿਰਾਸਤ ਵਿੱਚ ਹੈ।

ਰੈਂਡਲ ਹੋਪਲੇ ਨੇ ਅੱਜ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਬ੍ਰਿਟਿਸ਼ ਕੋਲੰਬੀਆ ਦੀ ਸੂਬਾਈ ਅਦਾਲਤ ਵਿੱਚ ਉਸ ਦਾ ਕੇਸ 8 ਦਸੰਬਰ ਤੱਕ ਟਾਲ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਹੋਪਲੇ ਨੇ 4 ਨਵੰਬਰ ਨੂੰ ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਵਿੱਚ ਹਾਫ਼ਵੇ ਹਾਊਸ ਚੋਂ ਨਿਕਲਣ ਤੋਂ ਬਾਅਦ ਆਪਣਾ ਇਲੈਕਟ੍ਰਾਨਿਕ ਨਿਗਰਾਨੀ ਯੰਤਰ ਕੱਟ ਦਿੱਤਾ ਸੀ। ਜਿਸ ਤੋਂ ਬਾਅਦ ਉਹ ਫ਼ਰਾਰ ਚੱਲ ਰਿਹਾ ਸੀ ਤੇ ਉਸ ਨੂੰ ਫੜਨ ਲਈ ਕੈਨੇਡਾ-ਵਿਆਪੀ ਵਾਰੰਟ ਜਾਰੀ ਕੀਤੇ ਗਏ ਸਨ। 10 ਦਿਨਾਂ ਦੀ ਭਾਲ ਤੋਂ ਬਾਅਦ ਰੈਂਡਲ ਹੋਪਲੇ ਨੂੰ ਗ੍ਰਿਫਤਾਰ ਕੀਤਾ ਗਿਆ।

ਹੋਪਲੇ ਨੇ 2011 ਵਿੱਚ ਸਪਾਰਵੁੱਡ ਵਿੱਚ ਇੱਕ ਘਰੋਂ 3 ਸਾਲਾ ਬੱਚੇ ਨੂੰ ਸੁੱਤੇ ਹੋਏ ਅਗਵਾ ਕਰ ਲਿਆ ਸੀ। ਉਸ 'ਤੇ ਜਿਨਸੀ ਅਪਰਾਧ, ਹਮਲੇ ਅਤੇ ਜਾਇਦਾਦ ਦੇ ਅਪਰਾਧ ਦੇ ਦੋਸ਼ ਹਨ। 58 ਸਾਲਾ ਹੋਪਲੇ ਨਿਗਰਾਨੀ ਆਰਡਰ ਦੀ ਉਲੰਘਣਾ ਦੇ ਦੋਸ਼ ਵਿੱਚ ਦੋ ਚਾਰਜਿਜ਼ ਦਾ ਸਾਹਮਣਾ ਕਰ ਰਿਹਾ ਹੈ।

ਵੈਨਕੂਵਰ ਸਾਰਜੈਂਟ ਸਟੀਵ ਐਡੀਸਨ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਕ੍ਰਾਊਨ ਕਾਉਂਸਲ ਨੂੰ ਸਿਫਾਰਿਸ਼ ਕਰੇਗੀ ਕਿ ਉਸਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਜਾਵੇ ਅਤੇ ਹਿਰਾਸਤ ਵਿੱਚ ਹੀ ਰਹੇ।

Latest news

shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
vancouver-island-drug-trafficking-investigation-three-arrested-drugs-and-over-100-000-cash-seized
Punjabi

ਵੈਨਕੂਵਰ ਆਈਲੈਂਡ ’ਚ ਨਸ਼ਾ ਤਸਕਰੀ ਦੇ ਮਾਮਲੇ ’ਚ 3 ਗ੍ਰਿਫ਼ਤਾਰ, 1 ਲੱਖ ਡਾਲਰ ਤੋਂ ਵੱਧ ਕੈਸ਼ ਬਰਾਮਦ

ਵੈਨਕੂਵਰ ਆਈਲੈਂਡ ਵਿਚ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ 1 ਲੱਖ ਡਾਲਰ ਤੋਂ ਵੱਧ ਕੈਸ਼ ਜ਼ਬਤ ਕੀਤਾ ਗਿਆ ਹੈ। ਪੋਰਟ ਮੈਕਨੀਲ ਆਰਸੀਐਮਪੀ ਵੱਲੋਂ ਵੀਰਵਾਰ ਨੂੰ ਜਾਰੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਸ਼ਹਿਰ ਦੇ ਕਈ ਘਰਾਂ ਅਤੇ ਗੱਡੀਆਂ ਦੀ ਤਲਾਸ਼ੀ ਲੈਣ ਤੋਂ ਬਾਅਦ ਕੀਤੀ ਗਈ, ਇਸ ਦੌਰਾਨ ਅਧਿਕਾਰੀ ਨੇ ਇੱਕ ਕਿਲੋਗ੍ਰਾਮ ਸ਼ੱਕੀ ਕੋਕੀਨ, ਵੱਡੀ ਮਾਤਰਾ ਵਿਚ ਕੇਟਾਮਾਈਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link