11.79C Vancouver
ADS

Apr 8, 2022 12:25 AM - Connect News

ਬੀ.ਸੀ. 'ਚ ਕੋਵਿਡ-19 ਦੀ ਪ੍ਰਤੀ ਦਿਨ ਦੀ ਰਿਪੋਰਟਿੰਗ 'ਚ ਹੋ ਰਿਹਾ ਬਦਲਾਅ; ਮੌਤਾਂ ਸੰਬੰਧੀ ਜਾਰੀ ਕੀਤੀ ਜਾਣ ਵਾਲੀ ਜਾਣਕਾਰੀ ਲਈ ਵੀ ਹੋਵੇਗਾ ਵੱਖਰਾ ਪੈਮਾਨਾ

Share On
b-c-shifts-to-weekly-covid-19-data-reporting
B.C.'s provincial health office, Dr. Bonnie Henry during a press conference in Victoria. (Photo - The Canadian Press)

ਬੀ.ਸੀ. ਸਰਕਾਰ ਨੇ ਕੋਵਿਡ-19 ਸੰਬੰਧੀ ਅਪਡੇਟ ਸਾਂਝੀ ਕਰਨ ਸੰਬੰਧੀ ਇੱਕ ਅਹਿਮ ਬਦਲਾਅ ਕਰ ਦਿੱਤਾ ਹੈ।

ਹੁਣ ਤੋਂ ਕੋਵਿਡ-19 ਸੰਬੰਧੀ ਹਰ ਰੋਜ਼ ਸਾਂਝੀ ਕੀਤੀ ਜਾਣ ਵਾਲੀ ਅਪਡੇਟ ਹਫ਼ਤੇ 'ਚ ਇੱਕੋ ਵਾਰ ਸਾਂਝੀ ਕੀਤੀ ਜਾਇਆ ਕਰੇਗੀ।

ਇਸ ਸੰਬੰਧੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਇਸੇ ਹਫ਼ਤੇ ਦੀ ਪ੍ਰੈਸ ਕਾਨਫਰੰਸ ਦੌਰਾਨ ਵੀ ਜਾਣਕਾਰੀ ਸਾਂਝੀ ਕੀਤੀ ਸੀ।

ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਕੇਸ ਮੈਨੇਜਮੈਂਟ ਮਾਡਲ ਦੀ ਜਗ੍ਹਾ ਸਰਵੇਲੈਂਸ ਮੈਨੇਜਮੈਂਟ ਮਾਡਲ ਦੀ ਪਹੁੰਚ ਅਪਣਾਈ ਜਾਵੇਗੀ।

ਵੀਕਲੀ ਰਿਪੋਰਟਸ ਵਿੱਚ ਅਹਿਮ ਕੋਵਿਡ-19 ਨਾਪਤੋਲ ਅਤੇ ਟਰੈਂਡਸ 'ਚ ਅਰਥਪੂਰਨ ਬਦਲਾਅ ਨੂੰ ਆਈਡੈਂਟੀਫਾਈ ਕਰਨ 'ਤੇ ਫੋਕਸ ਕੀਤਾ ਜਾਵੇਗਾ।

ਇਹ ਵੀ ਦੱਸਿਆ ਗਿਆ ਹੈ ਕਿ ਮੌਤਾਂ ਸੰਬੰਧੀ ਹੋਣ ਵਾਲੀ ਰਿਪੋਰਟਿੰਗ 'ਚ ਵੀ ਬਦਲਾਅ ਹੋਵੇਗਾ ਅਤੇ ਕਿਸੇ ਵਿਅਕਤੀ ਦੇ ਪਾਜੀਟਿਵ ਲੈਬ ਟੈਸਟ ਦੇ 30 ਦਿਨਾਂ 'ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਸਾਂਝਾ ਕੀਤਾ ਜਾਵੇਗਾ।

ਇਸ 'ਚ ਇਹ ਨਹੀਂ ਵੇਖਿਆ ਜਾਵੇਗਾ ਕਿ ਪਾਜੀਟਿਵ ਪਾਏ ਜਾਣ ਤੋਂ ਬਾਅਦ ਮੌਤ ਸੰਬੰਧੀ ਕੋਈ ਹੋਰ ਅੰਡਰਲਾਇੰਗ ਕੰਡੀਸ਼ਨਸ ਤਾਂ ਕਾਰਨ ਨਹੀਂ ਸਨ।

ਹੁਣ ਤਕ ਕਿਸੇ ਵੀ ਕੋਵਿਡ-19 ਪਾਜੀਟਿਵ ਪੀੜਤ ਦੀ ਮੌਤ ਤੋਂ ਬਾਅਦ ਰੀਵਿਊ ਕੀਤਾ ਜਾਂਦਾ ਸੀ ਕਿ ਮੌਤ ਦਾ ਕਾਰਨ ਇਨਫੈਕਸ਼ਨ ਹੀ ਸੀ ਜਾਂ ਕੁਝ ਹੋਰ।

ਮੰਤਰਾਲੇ ਦਾ ਕਹਿਣਾ ਹੈ ਕਿ ਇਸ ਦਾ ਅਰਥ ਹੈ ਕਿ ਕੁਝ ਅਜਿਹੀਆਂ ਮੌਤਾਂ ਵੀ ਰਿਪੋਰਟ ਹੋਣਗੀਆਂ ਜੋ ਕਿ ਸਿੱਧੇ ਤੌਰ 'ਤੇ ਕੋਵਿਡ-19 ਨਾਲ ਸੰਬੰਧਤ ਨਾ ਹੋਣ।

ਬੀ.ਸੀ. ਸਰਕਾਰ ਵੱਲੋਂ ਜਾਰੀ ਜਾਣਕਾਰੀ ਪੜ੍ਹਨ ਲਈ ਲਿੰਕ ਕਲਿਕ ਕਰੋ:

https://news.gov.bc.ca/releases/2022HLTH0116-000522

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link