14.65C Vancouver
ADS

Mar 11, 2022 10:44 PM - The Canadian Press

ਯੂਕਰੇਨ ਤੋਂ ਆਉਂਦੇ ਲੋਕਾਂ ਲਈ ਬੀ.ਸੀ. 'ਚ ਹਾਊਸਿੰਗ ਪ੍ਰਦਾਨ ਕਰਨੀ ਹੋਵੇਗੀ ਅਹਿਮ ਚੁਣੌਤੀ: ਪ੍ਰੀਮਿਅਰ ਹੌਰਗਨ

Share On
b-c-ski-hills-churches-campuses-and-homes-prepare-for-ukrainian-refugees-premier-horgan
Plans are in the works in British Columbia for the province to accept thousands of Ukrainians fleeing as Russia's invasion pushes further into their country. (Photo - The Canadian Press)

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਸੂਬੇ ਦੇ ਯੁਕ੍ਰੇਨੀਅਨ ਲੀਡਰਾਂ ਨਾਲ ਮੁਲਾਕਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਯੂਕਰੇਨ ਤੋਂ ਆਉਂਦੇ ਲੋਕਾਂ ਦੇ ਨਾਲ ਸੰਬੰਧਤ ਕਈ ਚੁਣੌਤੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਬਾਰੇ ਉਨ੍ਹਾਂ ਦੀ ਦੇਸ਼ ਦੇ ਹੋਰ ਸੂਬਿਆਂ ਦੇ ਪ੍ਰੀਮਿਅਰਸ ਨਾਲ ਵੀ ਇੱਕ ਕਾਨਫਰੰਸ ਕਾਲ ਜਰੀਏ ਗੱਲਬਾਤ ਹੋਈ ਹੈ।

ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਅਤੇ ਹਫਤਿਆਂ 'ਚ ਯੂਕਰੇਨ ਦੇ ਬਹੁਤ ਸਾਰੇ ਲੋਕ ਕੈਨੇਡਾ ਪਹੁੰਚਣਗੇ।

ਹੌਰਗਨ ਅਨੁਸਾਰ ਇਨ੍ਹਾਂ ਲੋਕਾਂ ਨੂੰ ਸੈਟਲ ਕਰਨ ਸੰਬੰਧੀ ਕਈ ਚੁਣੌਤੀਆਂ ਪੇਸ਼ ਆਉਣਗੀਆਂ।

ਉਨ੍ਹਾਂ ਕਿਹਾ ਕਿ ਯੂਕਰੇਨ 'ਤੇ ਹਮਲੇ ਵਿਚਾਲੇ ਯੂਰੋਪ 'ਚ ਰੈਫਿਊਜੀ ਕਰਾਈਸਿਸ ਖੜਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਹੁਣੇ ਤੋਂ ਟਰਾਂਸਲੇਸ਼ਨ ਅਤੇ ਟਰੌਮਾ ਕਾਊਂਸਲਿੰਗ ਜਿਹੇ ਮਸਲਿਆਂ ਦੇ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਸੂਬੇ 'ਚ ਹਾਊਸਿੰਗ ਸੰਕਟ ਵਿਚਾਲੇ ਵੀ ਇਥੇ ਆਉਂਦੇ ਯੁਕ੍ਰੇਨੀਅਨਸ ਨੂੰ ਸੰਭਾਲਣਾ ਇੱਕ ਚੁਣੌਤੀ ਹੋਵੇਗੀ।

ਪਰ ਉਨ੍ਹਾਂ ਕਿਹਾ ਕਿ ਸਰਕਾਰ ਇਸ ਸਭ ਦਾ ਹੱਲ ਕੱਢਣ ਲਈ ਕੋਸ਼ਿਸ਼ ਜਾਰੀ ਰੱਖ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ 'ਚ ਚਰਚ ਅਤੇ ਹੋਰ ਧਾਰਮਿਕ ਥਾਵਾਂ ਵੱਲੋਂ ਦਰਵਾਜੇ ਵੀ ਖੁਲ੍ਹੇ ਗਏ ਹਨ ਅਤੇ ਸਕੀ ਹਿਲਸ ਦੇ ਆਫ ਸੀਜਨ ਮੌਕੇ ਅਤੇ ਯੂਨੀਵਰਸਿਟੀ ਕੈਂਪਸ 'ਚ ਵੀ ਰਹਿਣ ਦੇ ਪ੍ਰਬੰਧ ਦੀ ਆਪਸ਼ਨ ਖੁੱਲ੍ਹੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link