19.34C Vancouver
ADS

Feb 12, 2025 4:23 PM - The Canadian Press

ਬੀ. ਸੀ. ਵਿਚ ਇਸ ਸਾਲ ਹੁਣ ਤਕ ਬਹੁਤ ਘੱਟ ਬਰਫਬਾਰੀ ਹੋਈ ਦਰਜ

Share On
b-c-snowpack-at-72-of-normal-as-of-feb-1-after-extremely-dry-january
The latest snow pack figures released Tuesday come after the province started the year with a snowpack at 13 per cent below normal.(Photo: The Canadian Press)

ਬੀ.ਸੀ. ਦਾ ਜਨਵਰੀ ਮਹੀਨਾ ਬਰਫਬਾਰੀ ਪੱਖੋ ਖੁਸ਼ਕ ਰਹਿਣ ਮਗਰੋਂ ਫਰਵਰੀ ਦੇ ਸ਼ੁਰੂ ਤੱਕ ਸੂਬੇ ਵਿਚ ਔਸਤ ਸਨੋਪੈਕ ਸਾਧਾਰਣ ਨਾਲੋਂ 28 ਫੀਸਦੀ ਘੱਟ ਦਰਜ ਕੀਤਾ ਗਿਆ ਹੈ। ਸੂਬੇ ਦੇ ਜਲ ਮੰਤਰਾਲਾ ਵਲੋਂ ਜਾਰੀ ਰਿਪੋਰਟ ਮੁਤਾਬਕ, 1 ਫਰਵਰੀ ਤੱਕ ਸੂਬੇ ਵਿਚ ਔਸਤ ਸਨੋਪੈਕ ਸਾਧਾਰਣ ਦੇ 72 ਫੀਸਦੀ ਤੱਕ ਦਰਜ ਹੋਇਆ ਹੈ।

ਬੀ.ਸੀ. ਦੇ ਨਦੀ ਪੂਰਵ ਅਨੁਮਾਨ ਕੇਂਦਰ ਦੇ ਹਾਈਡਰੋਲੋਜਿਸਟ ਜੋਨਾਥਨ ਬੋਇਡ ਨੇ ਕਿਹਾ ਕਿ ਫਰਵਰੀ ਹੁਣ ਤੱਕ ਕਾਫੀ ਖੁਸ਼ਕ ਰਿਹਾ ਹੈ ਅਤੇ ਮੌਸਮ ਦੇ ਪੈਟਰਨ ਵਿਚ ਪਰਿਵਰਤਨ ਬਾਰੇ 7 ਤੋਂ 10 ਦਿਨਾਂ ਵਿਚ ਪਤਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਸਨੋਪੈਕ ਵਿਚ ਕਾਫੀ ਅੰਤਰ ਹੈ, ਇਹ ਨਾਰਮਲ ਦੇ 20 ਫੀਸਦੀ ਤੋਂ ਲੈ ਕੇ 180 ਫੀਸਦੀ ਤੱਕ ਹੈ। ਪੱਛਮੀ ਅੱਪਰ ਫਰੇਜ਼ਰ ਬੇਸਿਨ ਵਿਚ ਇਹ 92 ਫੀਸਦੀ ਸੀ, ਜਦੋਂ ਕਿ ਸਿਮਿਲਕਾਮੀਨ ਵਿਚ ਇਹ ਨਾਰਮਲ ਦੇ 57 ਫੀਸਦੀ ਤੱਕ ਸੀ।

ਸਰਕਾਰ ਵਲੋਂ ਜਾਰੀ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਨਾਰਮਲ ਤੋਂ ਘੱਟ ਸਨੋਪੈਕ ਵਾਲੇ ਖੇਤਰਾਂ ਵਿਚ ਸਪਰਿੰਗ ਅਤੇ ਗਰਮੀਆਂ ਦੌਰਾਨ ਸੋਕੇ ਦੀ ਸਥਿਤੀ ਪੈਦਾ ਹੋਣ ਦੀ ਚਿੰਤਾ ਹੈ, ਜਦੋਂ ਕਿ ਨਾਰਮਲ ਦੇ ਕਰੀਬ ਸਨੋਪੈਕ ਵਾਲੇ ਖੇਤਰ ਵਿਚ ਇਨ੍ਹਾਂ ਦੇ ਪਿਘਲਣ ਨਾਲ ਹੜ੍ਹ ਦਾ ਖ਼ਤਰਾ ਜ਼ਿਆਦਾ ਹੋ ਸਕਦਾ ਹੈ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link