16.66C Vancouver
ADS

Jun 8, 2022 8:29 PM - The Canadian Press

ਅੱਗ ਸੰਬੰਧੀ ਮੌਤਾਂ 'ਚ ਵਾਧੇ ਵਿਚਾਲੇ ਬੀ.ਸੀ. ਤੇ ਸਟੈਟਿਸਟਿਕਸ ਕੈਨੇਡਾ ਵੱਲੋਂ ਅੱਗ ਸੰਬੰਧੀ ਪਾਈਲਟ 'ਤੇ ਮਿਲ ਕੇ ਕੀਤਾ ਜਾਵੇਗਾ ਕੰਮ

Share On
b-c-statcan-partner-on-fire-prevention-pilot-as-deaths-increase-around-province
Firefighters and number crunchers are joining forces in a bid to prevent house fires, reduce injuries and save lives. (Photo - BC office of fire commissioner/Twitter)

ਫਾਇਰਫਾਈਟਰਸ ਅਤੇ ਏਜੈਂਸੀਆਂ ਵੱਲੋਂ ਹੱਥ ਮਿਲਾਏ ਜਾ ਰਹੇ ਹਨ ਕਿ ਹਾਊਸ ਫਾਇਰਸ ਤੋਂ ਬਚਾਅ ਕੀਤਾ ਜਾ ਸਕੇ ਅਤੇ ਇੰਜਰੀਸ 'ਚ ਗਿਰਾਵਟ ਲਿਆਂਦੀ ਜਾ ਸਕੇ ਅਤੇ ਜਾਨਾਂ ਬਚਾਈਆਂ ਜਾ ਸਕਣ।

ਬੀ.ਸੀ. ਦੇ ਫਾਇਰ ਕਮਿਸ਼ਨਰ ਬ੍ਰਾਇਨ ਗੌਡਲੌਂਟਨ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਦਫ਼ਤਰ ਅਤੇ ਸਟੈਟਿਸਟਿਕਸ ਕੈਨੇਡਾ ਇਕੱਠਿਆਂ ਮਿਲ ਕੇ ਕੰਮ ਕਰਨਗੇ।

ਇਸ ਦੌਰਾਨ ਕੋਸ਼ਿਸ਼ ਕੀਤੀ ਜਾਵੇਗੀ ਕਿ ਅਜਿਹਾ ਡੈਸ਼ਬੋਰਡ ਤਿਆਰ ਕੀਤਾ ਜਾਵੇ ਕਿ ਕਮਿਊਨਿਟੀ 'ਚ ਅਜਿਹੇ ਇਲਾਕੇ ਆਈਡੈਂਟੀਫਾਈ ਕੀਤੇ ਜਾਣ ਜਿੰਨਾ 'ਚ ਘਰਾਂ ਦੀ ਅੱਗ ਦਾ ਖਤਰਾ ਵਧੇਰੇ ਹੈ।

ਗੌਡਲੌਂਟਨ ਦਾ ਕਹਿਣਾ ਹੈ ਕਿ ਬੀ.ਸੀ. ਸਮੇਤ ਕੈਨੇਡਾ 'ਚ ਅੱਗ ਸੰਬੰਧੀ ਮੌਤਾਂ ਦੀ ਗਿਣਤੀ 'ਚ ਵਾਧਾ ਇੱਕ ਚਿੰਤਾਜਨਕ ਟਰੈਂਡ ਦਰਸ਼ਾਉਂਦਾ ਹੈ।

ਉਨ੍ਹਾਂ ਕਿਹਾ ਕਿ ਡੈਸ਼ਬੋਰਡ ਆਸਰੇ ਫਾਇਰ ਅਧਿਕਾਰੀਆਂ ਨੂੰ ਮਦਦ ਮਿਲੇਗੀ ਕਿ ਬਚਾਅ ਅਤੇ ਸੁਰੱਖਿਆ ਪ੍ਰੋਗਰਾਮ ਕਿੱਥੇ ਫੋਕਸ ਕੀਤੇ ਜਾਣ।

ਫਾਇਰ ਕਮਿਸ਼ਨਰ ਦੀ ਸਾਲਾਨਾ ਰਿਪੋਰਟ 'ਚ ਵਿਖਾਇਆ ਗਿਆ ਹੈ ਕਿ ਬੀ.ਸੀ. 'ਚ ਬੀਤੇ 2 ਸਾਲ 'ਚ ਅੱਗ ਸੰਬੰਧੀ ਮੌਤਾਂ 'ਚ 119% ਦਾ ਵਾਧਾ ਰਿਪੋਰਟ ਹੋਇਆ ਹੈ।

ਇਸੇ ਸਮੇਂ ਦੌਰਾਨ 59 ਮੌਤਾਂ ਅਤੇ 180 ਇੰਜਰੀਸ ਰਿਪੋਰਟ ਹੋਈਆਂ ਸਨ।

ਇਸ 'ਚ ਇਹ ਵੀ ਦੱਸਿਆ ਗਿਆ ਹੈ ਕਿ ਅੱਗ ਦੀਆਂ ਘਟਨਾਵਾਂ ਦਾ ਸਾਹਮਣਾ ਕਰਨ ਵਾਲੇ 42% ਘਰਾਂ 'ਚ ਕੰਮ ਕਰਨ ਵਾਲੇ ਸਮੋਕ ਅਲਾਰਮ ਸਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link