18.97C Vancouver
ADS

Jan 6, 2021 1:20 AM -

ਬੀ.ਸੀ. 'ਚ 28,000 ਤੋਂ ਵਧੇਰੇ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਵੈਕਸੀਨ; ਅੱਜ 428 ਹੋਰ ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ

Share On
b-c-state-of-emergency-extended-again-428-more-covid-19-cases-and-8-deaths-reported-in-b-c
File - Dr. Bonnie Henry can be seen replying to questions during a news conference. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ 28,209 ਲੋਕਾਂ ਨੂੰ ਕੋਵਿਡ-19 ਵੈਕਸੀਨ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਟੀਚਾ ਸੂਬੇ ਦੇ ਵੱਖੋ-ਵੱਖਰੇ ਖੇਤਰਾਂ 'ਚ ਜਲਦੀ ਤੋਂ ਜਲਦੀ ਵੈਕਸੀਨ ਪਹੁੰਚਾਉਣਾ ਹੈ।

ਜਾਣਕਾਰੀ ਦਿੱਤੀ ਗਈ ਕਿ ਅਗਲੇ 3 ਮਹੀਨੇ ਤੱਕ ਪਹਿਲੇ ਦਰਜੇ 'ਤੇ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਪਰ ਇਸ ਤੋਂ ਬਾਅਦ ਬਾਕੀ ਲੋਕਾਂ ਨੂੰ ਵੀ ਜਲਦੀ ਵੈਕਸੀਨ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਯਾਦ ਰਹੇ ਸੋਮਵਾਰ ਨੂੰ ਡਾ. ਬੌਨੀ ਹੈਨਰੀ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਟੀਚਾ ਫਰਵਰੀ ਦੇ ਅੰਤ ਤੱਕ 150,000 ਬੀ.ਸੀ. ਵਾਸੀਆਂ ਨੂੰ ਵੈਕਸੀਨੇਟ ਕਰਨ ਦਾ ਹੈ।

ਇਸ 'ਚ ਲੌਂਗ ਟਰਮ ਕੇਅਰ ਹੋਮਸ ਦੇ ਰੈਜੀਡੈਂਟ ਅਤੇ ਸਟਾਫ਼ ਤੋਂ ਇਲਾਵਾ ਫਰਸਟ ਨੇਸ਼ਨ ਭਾਈਚਾਰਿਆਂ ਨੂੰ ਤਰਜੀਹ ਦੇਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਪ੍ਰੀਕਿਰਿਆ 'ਚ ਆਮ ਲੋਕਾਂ 'ਚ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵਾਰੀ ਅਗਲੀ ਹੋਵੇਗੀ।

ਇਸ ਤੋਂ ਬਾਅਦ 5-5 ਸਾਲ ਘਟਾ ਕੇ ਲੜੀਵਾਰ ਵੈਕਸੀਨ ਪ੍ਰਦਾਨ ਕਰਨਾ ਜਾਰੀ ਰੱਖਿਆ ਜਾਵੇਗਾ।

ਬੀ.ਸੀ. 'ਚ ਫਿਰ ਤੋਂ ਸਟੇਟ ਆਫ ਐਮਰਜੈਂਸੀ ਨੂੰ ਅੱਗੇ ਵਧਾਇਆ

ਪ੍ਰੀਮਿਅਰ ਜੌਨ ਹੌਰਗਨ ਨੇ ਇੱਕ ਬਿਆਨ 'ਚ ਕਿਹਾ ਹੈ ਕਿ ਪ੍ਰੋਵਿੰਸ਼ੀਅਲ ਇਮਿਊਨਾਈਜ਼ੇਸ਼ਨ ਪ੍ਰੋਗਰਾਮ ਦੇ ਨਾਲ ਵਾਇਰਸ ਸੰਬੰਧੀ ਮਾਮਲਿਆਂ 'ਤੇ ਕਾਬੂ ਪਾਉਣ ਦੀ ਕੁਝ ਆਸ ਬੱਝੀ ਹੈ।

ਪਰ ਉਨ੍ਹਾਂ ਕਿਹਾ ਕਿ ਹੁਣ ਤੱਕ ਇਹ ਵਾਇਰਸ ਸੂਬੇ 'ਚ 954 ਮੌਤਾਂ ਦਾ ਕਾਰਨ ਬਣ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਪਬੰਦੀਆਂ 'ਚ ਢਿੱਲ ਦੇਣਾ ਫਿਲਹਾਲ ਜਲਦਬਾਜ਼ੀ ਹੋਵੇਗੀ।

ਬੀ.ਸੀ. 'ਚ ਮੰਗਲਵਾਰ ਨੂੰ ਇੱਕ ਵਾਰ ਫਿਰ ਤੋਂ ਸਟੇਟ ਆਫ ਐਮਰਜੈਂਸੀ ਨੂੰ ਰਿਨਿਊ ਕਰ ਦਿੱਤਾ ਗਿਆ ਹੈ।

ਮਾਰਚ ਦੇ ਮੱਧ ਤੋਂ ਸਟੇਟ ਆਫ ਐਮਰਜੈਂਸੀ ਦੇ ਐਲਾਨੇ ਜਾਣ ਤੋਂ ਬਾਅਦ ਇਹ 22ਵਾਂ ਮੌਕਾ ਹੈ ਜਦ ਇਸ ਨੂੰ ਵਧਾਇਆ ਗਿਆ ਹੈ।

ਬੀ.ਸੀ. 'ਚ ਸਟੇਟ ਆਫ ਐਮਰਜੈਂਸੀ ਨੂੰ 2 ਹਫ਼ਤੇ ਲਈ ਹੀ ਜਾਰੀ ਕੀਤਾ ਜਾ ਸਕਦਾ ਹੈ ਅਤੇ ਇਸੇ ਕਾਰਨ ਇਸ ਨੂੰ ਵਾਰ-ਵਾਰ ਰਿਨਿਊ ਕੀਤਾ ਜਾਂਦਾ ਰਿਹਾ ਹੈ।

ਸੂਬੇ 'ਚ ਸਟੇਟ ਆਫ ਐਮਰਜੈਂਸੀ ਨੂੰ ਜਾਰੀ ਹੋਏ 42 ਹਫ਼ਤੇ ਹੋ ਚੁੱਕੇ ਹਨ।

ਬੀ.ਸੀ. 'ਚ 428 ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 428 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 8 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 54,629 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 954 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,472 ਤੱਕ ਪਹੁੰਚ ਗਏ ਹਨ।

ਕੁੱਲ 367 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 77 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link