16.75C Vancouver
ADS

Jul 31, 2026 5:14 PM - Connect Newsroom - Ramanpreet kaur with files from The Canadian Press

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

Share On
b-c-supreme-court-strikes-down-parts-of-mental-health-act-allowing-treatment-without-consent
The legal challenge was launched nearly a decade ago by the Council of Canadians with Disabilities. (Photo: The Canadian Press)

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਕਾਨੂੰਨੀ ਲੜਾਈ Council of Canadians with Disabilities ਵੱਲੋਂ 10 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ। ਜਸਟਿਸ Blake ਨੇ ਨੋਟ ਕੀਤਾ ਕਿ ਪੂਰੇ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਇਕੱਲਾ ਅਜਿਹਾ ਸੂਬਾ ਸੀ ਜਿੱਥੇ ਮਰੀਜ਼ ਦੀ ਫੈਸਲਾ ਲੈਣ ਦੀ ਮਾਨਸਿਕ capacity ਦੀ ਜਾਂਚ ਕੀਤੇ ਬਿਨਾਂ ਹੀ ਉਸ 'ਤੇ ਇਲਾਜ ਥੋਪ ਦਿੱਤਾ ਜਾਂਦਾ ਸੀ।

ਇਸ ਫੈਸਲੇ 'ਤੇ ਸਰੀ-ਕਲੋਵਰਡੇਲ ਦੀ MLA Elenore Sturko ਨੇ ਸੱਤਾਧਾਰੀ ਐਨ.ਡੀ.ਪੀ. ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮਾਮਲਾ ਅਦਾਲਤ ਵਿਚ ਚੱਲਣ ਦੇ ਬਾਵਜੂਦ ਸਰਕਾਰ ਨੇ Involuntary care ਦੀ ਜ਼ਰੂਰਤ ਵਾਲੇ ਲੋਕਾਂ ਦੇ ਹੱਕਾ ਦੇ ਸਤਿਕਾਰ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜੋ ਸਰਕਾਰ ਦੇ ਰਿਕਾਰਡ 'ਤੇ ਇੱਕ ਹੋਰ ਧੱਬਾ ਹੈ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link