12.75C Vancouver
ADS

Dec 29, 2021 8:05 PM - The Canadian Press

ਬੀ.ਸੀ. ਟੀਚਰਸ ਫੈਡਰੇਸ਼ਨ ਨੇ ਕੋਵਿਡ-19 ਦੇ ਵਧਦੇ ਫੈਲਾਅ ਵਿਚਾਲੇ ਸਕੂਲ ਰੀਸਟਾਰਟ 'ਚ ਦੇਰੀ ਦੀ ਕੀਤੀ ਮੰਗ

Share On
b-c-teachers-federation-wants-delay-of-school-restart-as-covid-19-cases-surge
An empty classroom is pictured at Eric Hamber Secondary school in Vancouver, B.C. Monday, March 23, 2020. THE CANADIAN PRESS/Jonathan Hayward

ਬੀ.ਸੀ. ਦੇ ਟੀਚਰਸ ਫੈਡਰੇਸ਼ਨ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਨੂੰ ਸਕੂਲਾਂ 'ਚ ਵਿੰਟਰ ਟਰਮ ਦੀ ਸ਼ੁਰੂਆਤ 'ਚ ਦੇਰੀ ਕਰਨੀ ਚਾਹੀਦੀ ਹੈ।

ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦੇ ਵਧਦੇ ਫੈਲਾਅ ਵਿਚਾਲੇ ਇਹ ਮੰਗ ਕੀਤੀ ਗਈ ਹੈ।

ਬੀ.ਸੀ.ਟੀ.ਐਫ. ਵੱਲੋਂ ਇਸ ਸੰਬੰਧੀ ਕਈ ਸੋਸ਼ਲ ਮੀਡੀਆ ਮੈਸੇਜਿਸ ਸਾਂਝੇ ਕੀਤੇ ਗਏ ਹਨ, ਜਿੰਨਾ ਨੂੰ ਯੂਨੀਅਨ ਪ੍ਰਧਾਨ ਟੈਰੀ ਮੂਰਿੰਗ ਨੇ ਵੀ ਸਾਂਝਾ ਕੀਤਾ ਹੈ।

ਇਸ 'ਚ ਮੰਗ ਕੀਤੀ ਗਈ ਹੈ ਕਿ ਸੂਬਾ ਸਰਕਾਰ ਅਤੇ ਡਿਸਟ੍ਰਿਕਟ ਅਧਿਕਾਰੀਆਂ ਨੂੰ ਵਧੇਰੇ ਸਖਤ ਕਦਮ ਚੁੱਕਣ ਦੀ ਲੋੜ ਹੈ ਜਿਸ ਨਾਲ ਸਕੂਲਾਂ 'ਚ ਵਾਇਰਸ ਦੇ ਫੈਲਾਅ ਤੋਂ ਬਚਾਅ ਕੀਤਾ ਜਾ ਸਕੇ।

ਫੈਡਰੇਸ਼ਨ ਦਾ ਕਹਿਣਾ ਹੈ ਕਿ ਜੇਕਰ ਸਕੂਲਾਂ ਨੂੰ ਜਨਵਰੀ 'ਚ ਖੋਲ੍ਹਣਾ ਹੈ ਤਾਂ ਮੌਜੂਦਾ ਸੁਰੱਖਿਆ ਕਦਮ ਕਾਫੀ ਨਹੀਂ ਹਨ।

ਇਸ 'ਚ 8 ਸਿਫਾਰਸ਼ਾਂ ਵੀ ਕੀਤੀਆਂ ਗਈਆਂ ਹਨ ਜਿਹੜੇ ਕਦਮਾਂ ਨਾਲ ਬੱਚਿਆਂ ਅਤੇ ਸਟਾਫ਼ ਦੀ ਸਿਹਤ ਸੁਰੱਖਿਆ ਨੂੰ ਵਧੇਰੇ ਪੁਖਤਾ ਕੀਤਾ ਜਾ ਸਕੇਗਾ।

ਇਸ 'ਚ ਫ੍ਰੀ-ਐਨ95 ਮਾਸਕਸ ਅਤੇ ਸਾਰੇ ਸਕੂਲਾਂ 'ਚ ਰੈਪਿਡ ਟੈਸਟ ਲਾਗੂ ਕਰਨ ਜਿਹੇ ਕਦਮ ਵੀ ਸ਼ਾਮਿਲ ਹਨ।

ਟੀਚਰਸ ਫੈਡਰੇਸ਼ਨ ਦਾ ਕਹਿਣਾ ਹੈ ਕਿ ਓਮੀਕਰੌਨ ਵੇਰੀਐਂਟ ਨੇ ਪੈਂਡੈਮਿਕ ਨੂੰ ਇੱਕ ਨਵਾਂ ਰੂਪ ਦੇ ਦਿੱਤਾ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਫਿਲਹਾਲ ਹਜ਼ਾਰਾਂ ਵਿਦਿਆਰਥੀ ਅਨਵੈਕਸੀਨੇਟਿਡ ਹਨ ਅਤੇ ਕਈ ਅਧਿਆਪਕਾਂ ਨੂੰ ਬੂਸਟਰ ਸ਼ਾਟ ਹਾਸਿਲ ਨਹੀਂ ਹੋਏ ਹਨ ਅਤੇ ਅਜਿਹੇ 'ਚ ਬੀ.ਸੀ. ਸਰਕਾਰ ਨੂੰ ਪਬਲਿਕ ਸਕੂਲ ਸਿਸਟਮ ਨਾਲ ਜੁੜੇ ਸਾਰੇ ਲੋਕਾਂ ਦੀ ਸੁਰੱਖਿਆ ਲਈ ਵਧੇਰੇ ਸਾਵਧਾਨ ਹੋਣ ਦੀ ਲੋੜ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link