17.05C Vancouver
ADS

Sep 11, 2023 7:51 PM - The Canadian Press

ਬੀ.ਸੀ. ਜੰਗਲੀ ਅੱਗ ਸੰਕਟ ਕਾਰਨ ਐਕਸਪਰਟ ਟਾਸਕ ਫੋਰਸ ਦਾ ਗਠਨ ਕਰੇਗੀ

Share On
b-c-to-create-expert-task-force-amid-wildfires-crisis
Wildfire Service and emergency response teams so proposals can be implemented right away. (Photo: The Canadian Press)

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਦਾ ਕਹਿਣਾ ਹੈ ਕਿ ਉਹ ਜੰਗਲ ਦੀ ਅੱਗ, ਸੋਕੇ ਅਤੇ ਗਰਮੀ ਦੀਆਂ ਐਮਰਜੈਂਸੀਆਂ ਲਈ ਇੱਕ ਟਾਸਕ ਫੋਰਸ ਦਾ ਗਠਨ ਕਰ ਰਹੇ ਹਨ।

ਈਬੀ ਨੇ ਅੱਜ ਦੱਖਣੀ ਹਿੱਸੇ ਦਾ ਦੌਰਾ ਕਰਨ ਤੋਂ ਪਹਿਲਾਂ ਇਹ ਐਲਾਨ ਕੀਤਾ, ਹਾਲਾਂਕਿ ਇਹ ਨਹੀਂ ਦੱਸਿਆ ਕਿ ਪੈਨਲ ਕਦੋਂ ਬਣੇਗਾ, ਈਬੀ ਨੇ ਕਿਹਾ ਕਿ ਇਸ ਵਿੱਚ ਮਾਹਰ ਸ਼ਾਮਲ ਹੋਣਗੇ।

ਮਾਹਰ ਟਾਸਕ ਫੋਰਸ ਉਹ ਲੋਕ ਸ਼ਾਮਲ ਹੋਣਗੇ ਜਿਨ੍ਹਾਂ ਤੋਂ ਉਮੀਦ ਕੀਤੀ ਜਾਵੇਗੀ ਕਿ ਉਹ ਬੀ.ਸੀ ਵਿੱਚ 400 ਤੋਂ ਵੱਧ ਸਰਗਰਮ ਜੰਗਲੀ ਅੱਗਾਂ ਨਾਲ ਨਜਿੱਠ ਸਕਣ ਤੇ ਸੰਕਟਕਾਲ ਦਾ ਸਾਹਮਣਾ ਕਰਨ।

ਉਨ੍ਹਾਂ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਇਸ ਸਮੇਂ ਐਮਰਜੈਂਸੀ ਦੇ ਵਿਚਕਾਰ ਸਾਡੇ ਕੋਲ ਸਮਾਂ ਨਹੀਂ ਹੈ ਅਤੇ ਇਸ ਲਈ ਇਹ ਸੁਨਿਸ਼ਚਿਤ ਕਰਨਾ ਕਿ ਅਸੀਂ ਇਸਦਾ ਹੱਲ ਕਿਵੇਂ ਕੱਢ ਸਕਦੇ ਹਾਂ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਇਸ ਸਮੇਂ 400 ਤੋਂ ਵੱਧ ਜੰਗਲੀ ਅੱਗ ਬਲ ਰਹੀ ਹੈ ਅਤੇ ਰਿਕਾਰਡ ਤੋੜ ਅੱਗ ਦੇ ਮੌਸਮ ਵਿੱਚ ਹੁਣ ਤੱਕ 22,500 ਵਰਗ ਕਿਲੋਮੀਟਰ ਤੋਂ ਵੱਧ ਜ਼ਮੀਨ ਸੜ ਚੁੱਕੀ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link