14.11C Vancouver
ADS

Jul 17, 2020 1:34 AM -

ਬੀ.ਸੀ. ਨੂੰ ਫੈਡਰਲ ਸਰਕਾਰ ਤੋਂ $2.2 ਬਿਲੀਅਨ ਮਿਲਣ ਦੀ ਆਸ, ਪ੍ਰੀਮਿਅਰ ਹੌਰਗਨ ਨੂੰ 'ਪੇਡ ਸਿੱਕ ਲੀਵ ਪ੍ਰੋਗਰਾਮ' ਨੂੰ ਮਨਜ਼ੂਰੀ ਦੀ ਖੁਸ਼ੀ

Share On
b-c-to-get-2-2b-in-covid-19-support-horgan-celebrates-paid-sick-leave-program
File - Premier John Horgan says he expects BC will receive nearly two billion dollars from the federal government under a new COVID-19 Safe Restart Agreement. (The Canadian Press)

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਫੈਡਰਲ ਸਰਕਾਰ ਦੇ ਸੁਰੱਖਿਅਤ ਰੀਸਟਾਰਟ ਪ੍ਰੋਗਰਾਮ ਤਹਿਤ ਸੂਬੇ ਨੂੰ $2.2 ਬਿਲੀਅਨ ਮਿਲਣ ਦੀ ਆਸ ਜ਼ਾਹਿਰ ਕੀਤੀ ਹੈ।

ਫੈਡਰਲ ਸਰਕਾਰ ਵੱਲੋਂ ਦਿੱਤੇ ਜਾ ਰਹੇ ਕੁੱਲ $19 ਬਿਲੀਅਨ ਵਿੱਚੋਂ ਬੀ.ਸੀ. ਦੇ ਖਾਤੇ 'ਚ $2 ਬਿਲੀਅਨ ਆਉਣ ਦੀ ਉਮੀਦ ਜਤਾਈ ਗਈ ਹੈ।

ਇਸ ਰੀਸਟਾਰਟ ਪ੍ਰੋਗਰਾਮ ਵਿੱਚ ਤਨਖ਼ਾਹ ਸਮੇਤ ਬਿਮਾਰੀ ਸੰਬੰਧਿਤ ਛੁੱਟੀ ਦੇ ਰਾਸ਼ਟਰੀ ਪ੍ਰੋਗਰਾਮ ਸ਼ਾਮਿਲ ਹੋਣ ਨੂੰ ਵੱਡੀ ਕਾਮਯਾਬੀ ਕਰਾਰ ਦਿੰਦਿਆਂ ਪ੍ਰੀਮਿਅਰ ਹੌਰਗਨ ਨੇ ਕਿਹਾ ਹੈ ਕਿ ਉਸ ਦੇ ਲਈ ਧੰਨਵਾਦੀ ਹਨ।

ਆਪਣੀ ਹਰ ਹਫ਼ਤੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਜੌਨ ਹੌਰਗਨ ਨੇ ਕਿਹਾ ਕਿ ਬੀ.ਸੀ. ਨੇ ਬਾਕੀ ਕੈਨੇਡਾ 'ਤੇ 'ਪੇਡ ਸਿੱਕ ਲੀਵ' ਦੇ ਵਿਚਾਰ ਨੂੰ ਕਬੂਲ ਕਰਨ ਲਈ ਜ਼ੋਰ ਦਿੱਤਾ ਅਤੇ ਪ੍ਰਧਾਨ ਮੰਤਰੀ ਅਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਸਭ ਤੋਂ ਪਹਿਲਾਂ ਇਸ ਵਿਚਾਰ ਨਾਲ ਸਹਿਮਤ ਹੋਏ।

ਪ੍ਰੀਮਿਅਰ ਹੌਰਗਨ ਨੇ ਦੱਸਿਆ ਕਿ ਹੁਣ ਫੈਡਰਲ ਸਰਕਾਰ ਵੱਲੋਂ ਬੀ.ਸੀ. ਟ੍ਰਾਂਜ਼ਿਟ ਅਤੇ ਟ੍ਰਾਂਸਲਿੰਕ ਦੇ ਲਈ 50/50 ਪਾਰਟਨਰਸ਼ਿਪ ਦੇ ਆਧਾਰ 'ਤੇ ਮਦਦ ਕੀਤੀ ਜਾਵੇਗੀ।

ਓਪੀਓਇਡ ਸੰਕਟ ਬਾਰੇ ਗੱਲ ਕਰਦਿਆਂ ਪ੍ਰੀਮਿਅਰ ਹੌਰਗਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਹ ਸੰਕਟ ਵਿਰਾਸਤ ਵਿੱਚ ਮਿਲਿਆ ਹੈ।

ਉਨ੍ਹਾਂ ਨੇ ਆਪਣੀ ਗੱਲ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ੇ ਦੀ ਨਿੱਜੀ ਵਰਤੋਂ ਨੂੰ ਗੈਰ ਅਪਰਾਧਿਕ ਐਲਾਨੇ ਜਾਣ ਦੀ ਲੋੜ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link