18.99C Vancouver
ADS

Jul 15, 2024 6:13 PM - The Canadian Press

ਬੀ.ਸੀ. ਵਿਚ ਵੀਕੈਂਡ ਦੌਰਾਨ ਗਰਮੀ ਦੀਆਂ ਇਕ ਦਰਜਨ ਤੋਂ ਵੱਧ ਚਿਤਾਵਨੀਆਂ ਜਾਰੀ

Share On
b-c-wildfires-holding-steady-at-about-150-heat-warnings-span-southern-interior
The BC Wildfire Service says the northwestern part of the province continues to experience a reprieve from the heat with rain showers in the forecast.(Photo: The Canadian Press)

ਬੀ.ਸੀ. ਵਿਚ ਵੀਕੈਂਡ ਦੌਰਾਨ ਗਰਮੀ ਦੀਆਂ ਇਕ ਦਰਜਨ ਤੋਂ ਵੱਧ ਚਿਤਾਵਨੀਆਂ ਜਾਰੀ ਸਨ। ਵਾਤਾਵਰਣ ਕੈਨੇਡਾ ਦਾ ਕਹਿਣਾ ਹੈ ਕਿ ਸੂਬੇ ਦੇ ਆਸਪਾਸ ਦੇ ਕਈ ਖੇਤਰਾਂ ਵਿੱਚ ਉੱਚ ਤਾਪਮਾਨ ਕਾਰਨ ਗਰਮੀ ਦੀਆਂ ਕਈ ਚਿਤਾਵਨੀਆਂ ਜਾਰੀ ਕਰਨੀਆਂ ਪਈਆਂ ਹਨ।

ਮੌਸਮ ਏਜੰਸੀ ਦਾ ਕਹਿਣਾ ਹੈ ਕਿ ਗਰਮ ਮੌਸਮ ਜਨਤਕ ਸਿਹਤ ਲਈ ਮੱਧਮ ਖਤਰਾ ਪੇਸ਼ ਕਰਦਾ ਹੈ ਜਿਸ ਕਾਰਨ ਉੱਤਰ, ਦੱਖਣ ਅਤੇ ਸੈਂਟਰਲ ਓਕਾਨਾਗਨ, ਪੂਰਬੀ ਅਤੇ ਪੱਛਮੀ ਕੂਟੇਨੇ ਖੇਤਰ, ਫਰੇਜ਼ਰ ਕੈਨਿਯਨ ਅਤੇ 100 ਮੀਲ, ਲਿਲੂਏਟ, ਲਿਟਨ, ਸ਼ੁਸਵੈਪ ਕਮਿਊਨਿਟੀ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।

ਚੇਤਾਵਨੀ ਵਿਚ ਕਿਹਾ ਗਿਆ ਹੈ ਕਿ ਤਾਪਮਾਨ 30 ਦੇ ਦਹਾਕੇ ਦੇ ਮੱਧ ਵਿਚ ਰਹਿਣ ਦੀ ਉਮੀਦ ਹੈ ਅਤੇ ਰਾਤ ਭਰ ਇਸ ਵਿਚ ਕੋਈ ਗਿਰਾਵਟ ਨਹੀਂ ਆਵੇਗੀ।

ਵਾਤਾਵਰਣ ਕੈਨੇਡਾ ਦਾ ਕਹਿਣਾ ਹੈ ਕਿ ਹਫਤਾ ਬੀਤਣ ਦੇ ਨਾਲ ਗਰਮੀ ਘੱਟ ਹੋਣ ਦੀ ਉਮੀਦ ਹੈ ਪਰ ਕਮਲੂਪਸ ਵਰਗੇ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਤੋਂ ਵੱਧ ਤੱਕ ਪਹੁੰਚਣ ਦਾ ਅਨੁਮਾਨ ਹੈ। ਸ਼ਹਿਰ ਦਾ ਕਹਿਣਾ ਹੈ ਕਿ ਗਰਮੀ ਖ਼ਤਮ ਹੋਣ ਤੱਕ ਇਕ ਕੂਲਿੰਗ ਸੈਂਟਰ ਖੁੱਲ੍ਹਾ ਰਹੇਗਾ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link