Aug 2, 2021 10:21 PM -

ਬੀ.ਸੀ. 'ਚ ਵਾਈਲਡਫਾਇਰਸ ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਇਸ ਵੇਲੇ 245 ਵਾਈਲਡਫਾਇਰਸ ਬਲ ਰਹੀਆਂ ਹਨ।
1 ਅਪ੍ਰੈਲ ਤੋਂ ਹੁਣ ਤਕ ਸੂਬੇ 'ਚ ਕੁੱਲ 1,286 ਵਾਈਲਡਫਾਇਰਸ ਦਸਤਕ ਦੇ ਚੁੱਕੀਆਂ ਹਨ।
ਇਸ 'ਚ 550,936 ਹੈਕਟੇਅਰ ਇਲਾਕੇ ਨੂੰ ਨੁਕਸਾਨ ਪਹੁੰਚਿਆ ਹੈ।
ਇਹਨਾਂ ਅੱਗਾਂ 'ਤੇ ਕਾਬੂ ਪਾਉਣ ਲਈ ਸੂਬੇ 'ਚ 3,058 ਫਾਇਰਫਾਈਟਰ ਅਤੇ ਹੋਰ ਟੀਮਾਂ ਮੁਸ਼ੱਕਤ ਕਰ ਰਹੀਆਂ ਹਨ।
ਇਸ 'ਚ ਸੂਬੇ ਦੇ ਬਾਹਰ ਦੇ ਕਰਿਊਸ ਵੀ ਸ਼ਾਮਿਲ ਹਨ।
ਸੂਬੇ ਤੋਂ ਬਾਹਰ ਦੇ ਫਾਇਰਫਾਈਟਰਸ ਅਤੇ ਟੀਮਾਂ ਦੀ ਗਿਣਤੀ 301 ਦੱਸੀ ਗਈ ਹੈ।
ਵਾਈਲਡਫਾਇਰਸ 'ਤੇ ਕਾਬੂ ਪਾਉਣ ਲਈ 202 ਹੈਲੀਕਾਪਟਰ ਅਤੇ ਹਵਾਈ ਜਹਾਜ ਵਰਤੇ ਜਾ ਰਹੇ ਹਨ।
ਬੀ.ਸੀ. 'ਚ 63 ਇਵੈਕੂਏਸ਼ਨ ਆਰਡਰ ਅਤੇ 102 ਇਵੈਕੂਏਸ਼ਨ ਐਲਰਟ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਇਵੈਕੂਏਸ਼ਨ ਆਰਡਰਸ ਕਾਰਨ 4,186 ਪ੍ਰਾਪਰਟੀਆਂ ਅਤੇ ਇਵੈਕੂਏਸ਼ਨ ਐਲਰਟ ਤੋਂ 21,131 ਪ੍ਰਾਪਰਟੀਆਂ ਪ੍ਰਭਾਵਿਤ ਹੋ ਰਹੀਆਂ ਹਨ।




