12.5C Vancouver
ADS

Apr 27, 2020 8:18 PM -

ਫਰੇਜ਼ਰ ਦਰਿਆ 'ਚ ਮਿਲੀ ਮ੍ਰਿਤ ਔਰਤ ਮੰਨੀ ਜਾ ਰਹੀ ਨਿਊ ਵੈਸਟਮਿਨਸਟਰ ਦੀ ਲਾਪਤਾ ਨਿਰਲਾ ਸ਼ਰਮਾ

Share On
b-c-woman-whose-disappearance-sparked-wide-search-found-dead-in-burnaby-police
44-year-old New Westminster resident Nirla Sharma is seen in this undated police handout photo. THE CANADIAN PRESS/HO, New Westminster Police *MANDATORY CREDIT*

ਨਿਊ ਵੈਸਟਮਿਨਸਟਰ ਤੋਂ ਲਾਪਤਾ ਹੋਈ 44 ਸਾਲਾ ਔਰਤ ਦਾ ਕਰੀਬ 2 ਮਹੀਨੇ ਬਾਅਦ ਹੁਣ ਮ੍ਰਿਤ ਸ਼ਰੀਰ ਮਿਲਿਆ ਹੈ।

ਨਿਊ ਵੈਸਟਮਿਨਸਟਰ ਪੁਲਿਸ ਵੱਲੋਂ ਜਾਰੀ ਇੱਕ ਬਿਆਨ 'ਚ ਦੱਸਿਆ ਗਿਆ ਹੈ ਕਿ ਐਤਵਾਰ ਨੂੰ ਬਰਨਬੀ ਅਤਰ ਨਿਊ ਵੈਸਟਮਿਨਸਟਰ ਦੇ ਬਾਰਡਰ ਕੋਲ, ਫਰੇਜ਼ਰ ਦਰਿਆ ਵਿੱਚੋਂ ਮਿਲਿਆ ਮ੍ਰਿਤ ਸ਼ਰੀਰ, ਨਿਰਲਾ ਸ਼ਰਮਾ ਦਾ ਮੰਨਿਆ ਜਾ ਰਿਹਾ ਹੈ।

44 ਸਾਲਾ ਨਿਰਲਾ ਸ਼ਰਮਾ ਫਰਵਰੀ ਦੇ ਅੰਤ ਦੇ ਦਿਨਾਂ 'ਚ ਲਾਪਤਾ ਹੋ ਗਈ ਸੀ।

ਸਾਰਜੈਂਟ ਜੈਫ ਸਕੌਟ ਨੇ ਕਿਹਾ ਕਿ ਅਜੇ ਤਕ ਸ਼ੱਕ ਕਰਨ ਜਿਹਾ ਕੁਝ ਸਥਾਪਿਤ ਨਹੀਂ ਕੀਤਾ ਜਾ ਸਕਿਆ ਹੈ।

ਪਰ ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨ ਬਾਰੇ ਅਜੇ ਪੁਸ਼ਟੀ ਨਹੀਂ ਹੋਈ ਹੈ।

ਲਾਪਤਾ ਔਰਤ ਨੂੰ ਆਖਰੀ ਵਾਰ 23 ਫਰਵਰੀ ਨੂੰ ਵੇਖਿਆ ਗਿਆ ਸੀ, ਜਦ ਸਵੇਰੇ ਕਰੀਬ 4 ਵਜੇ ਉਨ੍ਹਾਂ ਦੀ ਬੇਟੀ ਨੇ ਘਰ ਦੇ ਸਾਹਮਣੇ ਵਾਲੇ ਦਰਵਾਜ਼ੇ ਦੇ ਖੁੱਲਣ ਦੀ ਆਵਾਜ਼ ਸੁਣੀ।

ਨਿਰਲਾ ਸ਼ਰਮਾ ਉਸ ਦਿਨ ਆਪਣੇ ਵੈਨਕੂਵਰ ਸਥਿਤ ਦਫਤਰ ਵੀ ਨਹੀਂ ਪਹੁੰਚੀ, ਅਤੇ ਓਹ ਆਪਣਾ ਫੋਨ ਅਤੇ ਪਰਸ ਵੀ ਘਰ ਹੀ ਛੱਡ ਗਈ ਸੀ।

ਇਸ ਲਾਪਤਾ 'ਮਾਂ' ਨੂੰ 'high risk' ਸ਼੍ਰੇਣੀ 'ਚ ਰਖਿਆ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link