Nov 26, 2020 3:03 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 738 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
13 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 29,086 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 371 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 7,616 ਤੱਕ ਪਹੁੰਚ ਗਏ ਹਨ।
ਕੁੱਲ 294 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 61 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਅੱਜ ਡਾ. ਬੌਨੀ ਹੈਨਰੀ ਨੇ ਕਿਹਾ ਕਿ ਮੰਗਲਵਾਰ ਨੂੰ ਸੂਬੇ 'ਚ ਸੌਲੀਸਿਟਰ ਜਨਰਲ ਨੇ ਮਾਸਕ ਪਹਿਨਣ ਸੰਬੰਧੀ ਜੁਰਮਾਨੇ ਅਤੇ ਥਾਵਾਂ ਦੀ ਸੂਚੀ ਜਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਯਾਦ ਰੱਖਣ ਦੀ ਲੋੜ ਹੈ ਕਿ ਵੱਧ ਤੋਂ ਵੱਧ ਮਾਸਕ ਪਹਿਨਣ 'ਤੇ ਧਿਆਨ ਦਿੱਤਾ ਜਾਵੇ।
ਪਰ ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਮਾਸਕ ਪਹਿਨਣ 'ਚ ਅਸਮਰੱਥ ਹਨ ਅਤੇ ਅਜਿਹੇ ਲੋਕਾਂ ਲਈ ਦਿਆਲਤਾ ਵਿਖਾਉਣ ਦੀ ਲੋੜ ਹੈ।




