11.3C Vancouver
ADS

Apr 25, 2025 4:18 PM - The Canadian Press

ਬੀ. ਸੀ. ਸਰਕਾਰ ਜੰਗਲੀ ਅੱਗ ਦੇ ਖਤਰੇ ਨੂੰ ਘਟਾਉਣ ਲਈ ਖਰਚੇਗੀ 19-ਮਿਲੀਅਨ ਡਾਲਰ

Share On
b-cs-forests-ministry-funding-19-million-dollars-to-reduce-wildfire-risk
It says those projects will take place in all eight national resource regions and includes 31 initiatives led by First Nations.

ਬੀ. ਸੀ. ਦੇ ਜੰਗਲਾਤ ਮੰਤਰਾਲੇ ਨੇ ਦੱਸਿਆ ਕਿ ਜੰਗਲੀ ਅੱਗ ਦੇ ਖਤਰੇ ਨੂੰ ਘਟਾਉਣ ਅਤੇ ਹੋਰ ਪ੍ਰਬੰਧਾਂ ਲਈ 64 ਪ੍ਰੋਜੈਕਟਾਂ ਲਈ ਸੂਬਾ ਸਰਕਾਰ 19-ਮਿਲੀਅਨ ਡਾਲਰ ਦਾ ਖਰਚਾ ਕਰੇਗੀ।ਸੂਬੇ ਦਾ ਕਹਿਣਾ ਹੈ ਕਿ ਇਹ ਪੈਸਾ ਪੇਂਡੂ, ਦੂਰ-ਦੁਰਾਡੇ ਅਤੇ ਫਸਟ ਨੇਸ਼ਨ ਭਾਈਚਾਰਿਆਂ ਵਿੱਚ ਜੰਗਲਾਤ ਪ੍ਰੋਜੈਕਟਾਂ ਦਾ ਸਮਰਥਨ ਕਰਨ ਵਿਚ ਮਦਦ ਕਰੇਗਾ। ਇਹ ਪ੍ਰੋਜੈਕਟ ਸਾਰੇ ਅੱਠ ਰਾਸ਼ਟਰੀ ਸਰੋਤ ਖੇਤਰਾਂ ਵਿੱਚ ਹੋਣਗੇ ਅਤੇ ਇਨ੍ਹਾਂ ਵਿਚ ਫਸਟ ਨੇਸ਼ਨ ਦੀ ਅਗਵਾਈ ਵਿਚ 31 ਪਹਿਲਕਦਮੀਆਂ ਸ਼ਾਮਿਲ ਹਨ।

ਫੋਰਟ ਨੈਲਸਨ ਕਮਿਊਨਿਟੀ ਫੋਰੈਸਟ ਨੂੰ ਇਸ ਵਿਚੋਂ 1.2-ਮਿਲੀਅਨ ਡਾਲਰ ਮਿਲਣੇ ਹਨ। ਦੱਸ ਦੇਈਏ ਕਿ ਫੋਰਟ ਨੈਲਸਨ ਨੂੰ ਪਿਛਲੇ ਸਾਲ ਪਾਰਕਰ ਝੀਲ ਦੀ ਜੰਗਲੀ ਅੱਗ ਕਾਰਨ ਖਾਲੀ ਕਰਵਾਇਆ ਗਿਆ ਸੀ। ਇਸ ਪ੍ਰੋਜੈਕਟ ਤਹਿਤ ਬਲਣਯੋਗ ਫਾਈਬਰ ਦੀ ਰਹਿੰਦ ਨੂੰ ਜੰਗਲਾਂ ਵਿਚੋਂ ਹਟਾਇਆ ਜਾਵੇਗਾ।

ਜੰਗਲਾਤ ਮੰਤਰਾਲੇ ਮੁਤਾਬਕ ਲੱਕੜ ਫਾਈਬਰ ਕੰਪਨੀਆਂ ਨੂੰ ਭੇਜੀ ਜਾਵੇਗੀ, ਜਿਸ ਨਾਲ ਜੰਗਲਾਤ ਕਰਮਚਾਰੀਆਂ ਨੂੰ ਕੰਮ 'ਤੇ ਰੱਖਣ ਵਿਚ ਮਦਦ ਮਿਲੇਗੀ।ਇਹ ਫੰਡਿੰਗ ਬੀ.ਸੀ. ਭਰ ਵਿੱਚ ਜੰਗਲ ਦੀ ਅੱਗ ਤੋਂ ਬਚਾਅ ਦੇ ਪਹਿਲਕਦਮੀਆਂ ਲਈ ਜਾਰੀ ਕੀਤੇ ਗਏ 90-ਮਿਲੀਅਨ ਡਾਲਰ ਦਾ ਹਿੱਸਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link