14.94C Vancouver
ADS

Nov 23, 2023 5:37 PM - The Canadian Press

ਬੀਸੀ ਦੀਆਂ 13 ਕਮਿਊਨਿਟੀਆਂ 'ਤੇ ਲੱਗੇਗਾ ਸਪੈਕੁਲੇਸ਼ਨ ਅਤੇ ਵਕੈਂਸੀ ਟੈਕਸ

Share On
b-cs-speculation-tax-on-homes-expands-by-13-new-municipalities
One of British Columbia's first measures to combat the housing crisis is being expanded to include 13 more communities (Photo :The Canadian Press )

ਬ੍ਰਿਟਿਸ਼ ਕੋਲੰਬੀਆ ਵਿੱਚ ਜਲਦੀ ਹੀ 13 ਕਮਿਊਨਿਟੀਆਂ 'ਤੇ ਸਪੈਕੁਲੇਸ਼ਨ ਅਤੇ ਵਕੈਂਸੀ ਟੈਕਸ ਲਗਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕੱਲ ਇਹ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਖਾਲੀ ਯੂਨਿਟਾਂ ਨੂੰ ਘਰਾਂ ਵਿੱਚ ਬਦਲਣ ਦੀ ਕੋਸ਼ਿਸ਼ ਦੇ ਚਲਦੇ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਬਹੁਤ ਸਾਰੇ ਲੋਕ ਸੁਰੱਖਿਅਤ ਰਿਹਾਇਸ਼ ਲੱਭਣ ਲਈ ਸੰਘਰਸ਼ ਕਰ ਰਹੇ ਹਨ ਉਨ੍ਹਾਂ ਨੂੰ ਘਰ ਮਿਲ ਸਕੇ।

ਇਨ੍ਹਾਂ ਵਿੱਚ ਮੈਟਰੋ ਵੈਨਕੂਵਰ ਅਤੇ ਰਾਜਧਾਨੀ ਖੇਤਰੀ ਜ਼ਿਲ੍ਹੇ ਵੀ ਸ਼ਾਮਿਲ ਹਨ ਜੋ ਪਹਿਲਾਂ ਹੀ ਟੈਕਸ ਅਧੀਨ ਹਨ। ਹਾਊਸਿੰਗ ਮੰਤਰੀ ਰਵੀ ਕਾਹਲੋਂ ਅਨੁਸਾਰ ਇਸ ਨਾਲ ਕਮਿਊਨਿਟੀਆਂ ਵਿੱਚ ਬਦਲਾਅ ਆ ਰਿਹਾ ਹੈ ਅਤੇ ਇਸਨੂੰ ਜਾਰੀ ਰੱਖਣਾ ਹੋਵੇਗਾ। ਇਨ੍ਹਾਂ 8 ਨਵਿਆਂ ਸਥਾਨਾਂ ਵਿੱਚੋਂ ਅੱਠ ਓਕਾਨਾਗਨ ਅਤੇ ਸਾਊਥ ਇੰਟੀਰੀਅਰ ਵਿੱਚ ਹਨ ਜਿਨ੍ਹਾਂ ਵਿੱਚ ਪੇਂਟਿਕਟਨ, ਵਰਨਨ ਅਤੇ ਕੈਮਲੂਪਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕੋਰਟਨੇ, ਕੁਆਲਿਕਮ ਬੀਚ ਅਤੇ ਪਾਰਕਸਵਿਲ ਸਮੇਤ 5 ਸਥਾਨ ਵੈਨਕੂਵਰ ਟਾਪੂ ਵਿੱਚ ਹਨ।

ਵਿੱਤ ਮੰਤਰੀ ਕੈਟਰੀਨ ਕੋਨਰੋਏ ਨੇ ਕਿਹਾ ਕਿ ਘਰਾਂ ਨੂੰ ਖਾਲੀ ਨਹੀਂ ਛੱਡਣ ਚਾਹੀਦਾ ਅਤੇ ਉਨ੍ਹਾਂ ਨੂੰ ਸੱਟੇਬਾਜ਼ਾਂ ਲਈ ਨਿਵੇਸ਼ ਦੇ ਤੌਰ 'ਤੇ ਨਹੀਂ ਵਰਤਿਆ ਜਾਣਾ ਚਾਹੀਦਾ। 59 ਕਮਿਊਨਿਟੀਆਂ ਦੀ ਇਸ ਨਵੀਂ ਲਿਸਟ ਬਾਰੇ ਜਵਾਬ ਦਿੰਦੇ ਹੋਏ ਕੋਨਰੋਏ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਤਬਦੀਲੀ ਦੀ ਮੰਗ ਕੀਤੀ ਗਈ ਸੀ।

ਇਹਨਾਂ ਕਮਿਊਨਿਟੀਆਂ ਵਿੱਚ ਜਾਇਦਾਦ ਦੇ ਮਾਲਕਾਂ ਨੂੰ ਜਨਵਰੀ 2025 ਵਿੱਚ ਪਹਿਲੀ ਵਾਰ ਘੋਸ਼ਣਾ ਕਰਨੀ ਪਵੇਗੀ ਕੀ ਉਹਨਾਂ ਨੇ 2024 ਵਿੱਚ ਆਪਣੀ ਜਾਇਦਾਦ ਦੀ ਵਰਤੋਂ ਕਿਵੇਂ ਕੀਤੀ ਹੈ। ਸੂਬੇ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2018 ਤੋਂ ਹੁਣ ਤੱਕ ਖਾਲੀ ਘਰਾਂ ਦੇ ਟੈਕਸ ਤੋਂ $313 ਮਿਲੀਅਨ ਇਕੱਠੇ ਕੀਤੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link